ਬਰਨਾਲਾ: ਸਿਹਤ ਵਿਭਾਗ ਵੱਲੋ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਤੋਂ ਬਚਾਅ ਲਈ ਸਲਾਹ ਜਾਰੀ
ਬਰਨਾਲਾ, 26 ਅਕਤੂਬਰ (ਹਿੰ. ਸ.)। ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਆਈ ਏ ਐਸ ਦੀ ਅਗਵਾਈ ਹੇਠ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਦੱਸਿਆ ਕਿ
.


ਬਰਨਾਲਾ, 26 ਅਕਤੂਬਰ (ਹਿੰ. ਸ.)। ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਆਈ ਏ ਐਸ ਦੀ ਅਗਵਾਈ ਹੇਠ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਦੱਸਿਆ ਕਿ ਡੇਂਗੂ ਇੱਕ ਵਾਇਰਲ ਬਿਮਾਰੀ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦੀ ਹੈ। ਇਸ ਦੇ ਮੁੱਖ ਲੱਛਣ ਤੇਜ਼ ਬੁਖਾਰ, ਅੱਖਾਂ ਦੇ ਪਿੱਛਲੇ ਹਿੱਸੇ 'ਚ ਦਰਦ, ਸਰੀਰ 'ਤੇ ਲਾਲ ਧੱਫੜ, ਜੋੜਾਂ ਅਤੇ ਮਾਸਪੇਸ਼ੀਆਂ ਵਿੱਚ ਦਰਦ, ਉਲਟੀਆਂ ਜੀ ਕੱਚਾ ਹੋਣਾ ਆਦਿ ਹਨ। ਜੇਕਰ ਕਿਸੇ ਨੂੰ ਵੀ ਇਹ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਉਣਾ ਚਾਹੀਦਾ ਹੈ।ਜੇਕਰ ਕਿਸੇ ਨੂੰ ਵੀ ਓਪਰੋਕਤ ਲੱਛਣਾਂ ਦੀ ਪਹਿਚਾਣ ਹੁੰਦੀ ਹੈ ਤਾਂ ਤੁਰੰਤ ਡਾਕਟਰੀ ਦੇਖ ਰੇਖ ਹੇਠ ਆਪਣਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਸ਼ੁਰੂ ਕਰਵਾਇਆ ਜਾਵੇ। ਸਾਰੀਆਂ ਸਰਕਾਰੀ ਸਿਹਤ ਸੰਸਥਾਵਾ ਵਿੱਚ ਡੇਂਗੂ ਚਿਕਨਗੁਨੀਆ ਅਤੇ ਮਲੇਰੀਆ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਮੱਛਰਾਂ ਕਾਰਣ ਫੈਲਣ ਵਾਲੀ ਇਸ ਬਿਮਾਰੀ ਦੀ ਰੋਕਥਾਮ ਲਈ ਲੋਕ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਆਪਣੇ ਆਸ ਪਾਸ ਪਾਣੀ ਖੜ੍ਹਾ ਨਾ ਹੋਣ ਦੇਣ, ਪਾਣੀ ਵਾਲੇ ਬਰਤਨਾਂ ਨੂੰ ਚੰਗੀ ਤਰ੍ਹਾਂ ਢੱਕੋ, ਮੱਛਰਦਾਨੀ ਦੀ ਵਰਤੋਂ ਕਰੋ। ਮਲੇਰੀਆ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦੇ ਮੁਖ ਲੱਛਣ ਕਾਂਬੇ ਨਾਲ ਬੁਖਾਰ ,ਬੁਖਾਰ ਤੋਂ ਬਾਅਦ ਪਸੀਨਾ ਆਉਣਾ, ਤੀਜੇ ਦਿਨ ਬੁਖਾਰ, ਸਿਰ ਦਰਦ, ਉਲਟੀ ਜੀ ਕੱਚਾ ਆਦਿ ਹੋਣਾ ਹੈ। ਇਸ ਦੀ ਰੋਕਥਾਮ ਲਈ ਘਰ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ, ਖੜ੍ਹੇ ਪਾਣੀ ਤੇ ਕਾਲਾ ਤੇਲ ਪਾਓ, ਮੱਛਰਦਾਨੀ ਅਤੇ ਮੱਛਰ ਰੋਧਕ ਉਪਕਰਨ ਵਰਤੋ। ਇਸੇ ਤਰ੍ਹਾਂ ਚਿਕਨਗੁਨੀਆ ਵੀ ਵਾਇਰਲ ਬਿਮਾਰੀ ਹੈ ਜੋ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਸ ਦੇ ਮੁੱਖ ਲੱਛਣ ਅਚਾਨਕ ਬੁਖਾਰ, ਜੋੜਾਂ ਵਿੱਚ ਬਹੁਤ ਤੇਜ਼ ਦਰਦ, ਸਰੀਰ 'ਤੇ ਦਾਗ, ਥਕਾਵਟ ਆਦਿ ਹਨ। ਉਨ੍ਹਾਂ ਕਿਹਾ ਕਿ ਇਸ ਦੀ ਰੋਕਥਾਮ ਲਈ ਮੱਛਰਾਂ ਦੀ ਪੈਦਾਵਾਰ ਰੋਕੋ, ਪੂਰੇ ਸਰੀਰ ਢੱਕਣ ਵਾਲੇ ਕੱਪੜੇ ਪਹਿਨੋ, ਨੰਗੇ ਹੱਥ ਪੈਰ ਨਾ ਰੱਖੋ, ਮੱਛਰਦਾਨੀ ਵਰਤੋ। ਪਾਣੀ ਨੂੰ ਘਰ ਜਾਂ ਆਲੇ-ਦੁਆਲੇ ਇਕੱਠਾ ਨਾ ਹੋਣ ਦਿਉ। ਪਾਣੀ ਵਾਲੇ ਬਰਤਨਾਂ, ਟੈਂਕੀਆਂ, ਕੂਲਰ ਆਦਿ ਨੂੰ ਹਫ਼ਤੇ ਵਿੱਚ ਇੱਕ ਵਾਰ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਪਾਣੀ ਵਾਲੇ ਸੋਮਿਆਂ ਨੂੰ ਸੁਕਾ ਕੇ ਬਚਿਆ ਜਾ ਸਕਦਾ ਹੈ। ਰਾਤ ਨੂੰ ਸੁੱਤਿਆਂ ਮੱਛਰਦਾਨੀ ਜਾਂ ਮੱਛਰ ਰੋਧਕ ਉਪਕਰਨਾਂ ਦੀ ਵਰਤੋਂ ਕਰੋ। ਪੂਰੇ ਸਰੀਰ ਢੱਕਣ ਵਾਲੇ ਅਤੇ ਲੰਬੇ ਕੱਪੜੇ ਪਾਓ। ਪਾਣੀ ਦੇ ਸੋਮਿਆਂ ਨੂੰ ਖੁੱਲ੍ਹਾ ਨਾ ਛੱਡੋ ਅਤੇ ਪਾਣੀ ਨਾ ਖੜ੍ਹਾ ਹੋਣ ਦਿਓ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande