
ਤਰਨਤਾਰਨ, 26 ਅਕਤੂਬਰ (ਹਿੰ. ਸ.)। ਵਿਧਾਨ ਸਭਾ ਹਲਕਾ 021-ਤਰਨਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਸਾਰੇ ਵਿਧਾਨ ਸਭਾ ਹਲਕਾ ਤਰਨਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ’ਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਅਤੇ 14 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ ਕਰ ਦਿੱਤਾ ਗਿਆ ਹੈ।ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਆਈ. ਏ. ਐੱਸ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਵਿਧਾਨ ਸਭਾ ਹਲਕਾ ਤਰਨਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਹੋਵੇਗਾ। ਇਹ ਹੁਕਮ ਸਮੇਂ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ