ਸਰਕਾਰ ਨੇ ਸਿੱਖ ਯਾਦਗਾਰਾਂ ਤੋਂ ਮੂੰਹ ਮੋੜਿਆ: ਪਰਵਿੰਦਰ ਸੋਹਾਣਾ
ਮੁਹਾਲੀ, 26 ਅਕਤੂਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਮੁਹਾਲੀ ਦੇ ਪਿੰਡ ਚੱਪੜਚਿੜੀ ਵਿਖੇ ਬਣਾਇਆ ਗਿਆ ਫਤਹਿ ਮੀਨਾਰ ਪੰਜਾਬ ਦੀ ਮੌਜੂਦਾ ਸਰਕਾਰ ਦੀ ਨਾਲਾਇਕੀ ਅਤੇ ਲਾਪ੍ਰਵਾਹੀ ਕਾਰਨ ਬੰਦ ਪਿਆ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ
.


ਮੁਹਾਲੀ, 26 ਅਕਤੂਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਮੁਹਾਲੀ ਦੇ ਪਿੰਡ ਚੱਪੜਚਿੜੀ ਵਿਖੇ ਬਣਾਇਆ ਗਿਆ ਫਤਹਿ ਮੀਨਾਰ ਪੰਜਾਬ ਦੀ ਮੌਜੂਦਾ ਸਰਕਾਰ ਦੀ ਨਾਲਾਇਕੀ ਅਤੇ ਲਾਪ੍ਰਵਾਹੀ ਕਾਰਨ ਬੰਦ ਪਿਆ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰਹੂਮ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹਜ਼ਾਰਾਂ ਕਰੋੜ ਦੀ ਲਾਗਤ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ “ਫ਼ਤਿਹ ਮੀਨਾਰ” ਦੇ ਨਾਮ ਹੇਠ ਬਣਾਈ ਗਈ ਯਾਦਗਾਰ ਲੰਮੇ ਸਮੇਂ ਤੋਂ ਬੰਦ ਪਈ ਹੈ ਜਿਸ ਕਾਰਨ ਇਸ ਦੇ ਦਰਸ਼ਨਾਂ ਲਈ ਆਉਣ ਵਾਲੇ ਹਜ਼ਾਰਾਂ ਸ਼ਰਧਾਲੂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਾਹਨਤਾਂ ਪਾਕੇ ਵਾਪਸ ਜਾ ਰਹੇ ਹਨ। ਅਕਾਲੀ ਆਗੂ ਸੋਹਾਣਾ ਨੇ ਅੱਜ ਮੌਕੇ ਤੋ ਪੁੱਜ ਕੇ ਆਈਆਂ ਸੰਗਤਾਂ ਨਾਲ ਵੀ ਗੱਲਬਾਤ ਕੀਤੀ ਜਿਹੜੇ ਯਾਦਗਾਰ ਨੂੰ ਲੱਗੇ ਜਿੰਦਰੇ ਕਾਰਨ ਨਿਰਾਸ਼ ਹੋਕੋ ਵਾਪਸ ਜਾ ਰਹੇ ਹਨ। ਇਸ ਯਾਦਗਾਰ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਨਿਭਾਉਣ ਵਾਲੀ ਕੰਪਨੀ ਦੇ ਕਿਸੇ ਮੁਲਾਜ਼ਮ ਨਾਲ ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੰਪਨੀ ਨੂੰ ਦਿੱਤੇ ਗਏ ਠੇਕੇ ਦੀ ਮਿਆਦ ਸਮਾਪਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਕੰਮ ਲਈ ਮੁੜਕੇ ਟੈਂਡਰ ਹੀ ਨਹੀਂ ਕੱਢਿਆ ਜਿਸ ਕਾਰਨ ਅਸੀਂ ਆਪਣਾ ਸਾਮਾਨ ਸਮੇਟ ਲਿਆ ਹੈ। ਅਕਾਲੀ ਆਗੂ ਸੋਹਾਣਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਇਤਿਹਾਸ ਨਾਲ ਜੁੜੀ ਇਸ ਯਾਦਗਾਰ ਵੱਲ ਧਿਆਨ ਦੇਕੇ ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇ ਤਾਂ ਜੋ ਨੌਜਵਾਨਾਂ ਨੂੰ ਸਿੱਖ ਇਤਿਹਾਸ ਬਾਰੇ ਗਿਆਨ ਪ੍ਰਾਪਤ ਹੇ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande