ਨਗਰ ਕੀਰਤਨ ਦੇ ਰੂਪ ’ਚ ਪੈਦਲ ਯਾਤਰਾ ਪਹੁੰਚੀ ਸੁਲਤਾਨਪੁਰ ਲੋਧੀ
ਸੁਲਤਾਨਪੁਰ ਲੋਧੀ, 26 ਅਕਤੂਬਰ (ਹਿੰ. ਸ.)। ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੇ 556ਵਾਂ ਪ੍ਰਕਾਸ਼ ਗੁਰਪੁਰਬ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਕਪੂਰਥਲਾ ਦੇ ਸਟੇਟ ਗੁਰਦੁਆਰਾ ਸਾਹਿਬ ਤੋਂ 25ਵੀਂ ਪੈਦਲ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਸ਼੍ਰੀ ਗੁਰ
ਨਗਰ ਕੀਰਤਨ ਦੇ ਰੂਪ ’ਚ ਪੈਦਲ ਯਾਤਰਾ ਪਹੁੰਚੀ ਸੁਲਤਾਨਪੁਰ ਲੋਧੀ


ਸੁਲਤਾਨਪੁਰ ਲੋਧੀ, 26 ਅਕਤੂਬਰ (ਹਿੰ. ਸ.)। ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੇ 556ਵਾਂ ਪ੍ਰਕਾਸ਼ ਗੁਰਪੁਰਬ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਕਪੂਰਥਲਾ ਦੇ ਸਟੇਟ ਗੁਰਦੁਆਰਾ ਸਾਹਿਬ ਤੋਂ 25ਵੀਂ ਪੈਦਲ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਦੀ ਅਗਵਾਹੀ ’ਚ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੇ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗੀ। ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਰੂਪੀ ਪੈਦਲ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਪੈਦਲ ਯਾਤਰਾ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਇਸ ਮੌਕੇ ਪਾਵਨ ਨਗਰੀ ਵਿੱਚ ਵੀ ਸੰਗਤਾਂ ਲਈ ਅਲੱਗ ਅਲੱਗ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande