ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਪਿੰਡਾਂ ’ਚ ਪੁੱਜੇ ਐਸ. ਡੀ. ਐਮ. ਭਵਾਨੀਗੜ੍ਹ
ਭਵਾਨੀਗੜ੍ਹ, 26 ਅਕਤੂਬਰ (ਹਿੰ. ਸ.)। ਸੰਗਰੂਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਮਨਜੀਤ ਕੌਰ ਵੱਲੋਂ ਬਲਾਕ ਭਵਾਨੀਗੜ੍ਹ ਦੇ ਪਿੰਡਾਂ ਝ
.


ਭਵਾਨੀਗੜ੍ਹ, 26 ਅਕਤੂਬਰ (ਹਿੰ. ਸ.)। ਸੰਗਰੂਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਮਨਜੀਤ ਕੌਰ ਵੱਲੋਂ ਬਲਾਕ ਭਵਾਨੀਗੜ੍ਹ ਦੇ ਪਿੰਡਾਂ ਝਨੇੜੀ, ਬਟੜਿਆਣਾ, ਬਖੋਪੀਰ, ਨਦਾਮਪੁਰ, ਬਾਲਦ ਕਲਾਂ ਅਤੇ ਬਾਲਦ ਖ਼ੁਰਦ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ ਭਵਾਨੀਗੜ੍ਹ ਰਾਹੁਲ ਕੌਸ਼ਲ ਅਤੇ ਏ.ਡੀ.ਓ ਭਵਾਨੀਗੜ੍ਹ ਅਨਮੋਲਦੀਪ ਸਿੰਘ ਵੀ ਮੌਜੂਦ ਸਨ। ਐਸ.ਡੀ.ਐਮ ਮਨਜੀਤ ਕੌਰ ਨੇ ਪਿੰਡਾਂ ਵਿੱਚ ਚੱਲ ਰਹੇ ਪਰਾਲੀ ਪ੍ਰਬੰਧਨ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨੂੰ ਮਿਲ ਕੇ ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਪਿੰਡ ਬਖੋਪੀਰ ਦੇ ਕਿਸਾਨ ਮਨਜੀਤ ਸਿੰਘ, ਨਦਾਮਪੁਰ ਦੇ ਕਿਸਾਨ ਰਾਮ ਪ੍ਰਕਾਸ਼ ਅਤੇ ਬਾਲਦ ਕਲਾਂ ਦੇ ਕਿਸਾਨ ਇਕਬਾਲ ਸਿੰਘ ਦੇ ਖੇਤਾਂ ਵਿੱਚ ਪਰਾਲੀ ਦੇ ਪ੍ਰਬੰਧਨ ਲਈ ਚੱਲ ਰਹੀਆਂ ਮਲਚਰ ਅਤੇ ਪਲਟਾਵੇਂ ਹਲ ਦਾ ਮੌਕੇ ਉੱਤੇ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਇਨ੍ਹਾਂ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਣ ਲਈ ਅਪੀਲ ਕੀਤੀ। ਐਸ. ਡੀ. ਐਮ. ਵੱਲੋਂ ਦੱਸਿਆ ਗਿਆ ਕਿ ਕਿਸਾਨਾਂ ਨੂੰ ਜੇਕਰ ਕਿਸੇ ਪ੍ਰਕਾਰ ਦੀ ਮਸ਼ੀਨਰੀ ਦੀ ਲੋੜ ਪੈਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਡੀ.ਐਸ.ਪੀ ਭਵਾਨੀਗੜ੍ਹ ਰਾਹੁਲ ਕੌਂਸਲ ਵੱਲੋਂ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਖ ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਕਿਸੇ ਪ੍ਰਕਾਰ ਦੀ ਕਾਨੂੰਨੀ ਕਾਰਵਾਈ ਤੋਂ ਬਚਿਆ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande