ਡੇਂਗੂ ਖਿਲਾਫ ਚਲਾਏ ਜਾ ਰਹੇ ਡੋਰ ਟੂ ਡੋਰ ਸਰਵੇਅ ਦਾ ਸਿਵਲ ਸਰਜਨ ਤੇ ਸਹਾਇਕ ਸਿਵਲ ਸਰਜਨ ਲੈ ਰਹੇ ਲਗਾਤਾਰ ਜਾਇਜ਼ਾ
ਫਾਜ਼ਿਲਕਾ 26 ਅਕਤੂਬਰ (ਹਿੰ. ਸ.)। ਜ਼ਿਲ੍ਹਾ ਪ੍ਰਸ਼ਾਸਨ ਫਾਜਿਲਕਾ ਨੂੰ ਡੇਂਗੂ ਮੁਕਤ ਕਰਨ ਲਈ ਲਗਾਤਾਰ ਪਹਿਲਕਦਮੀਆਂ ਕਰ ਰਿਹਾ ਹੈ| ਇਸੇ ਤਹਿਤ ਸ਼ਹਿਰ ਦੇ ਵੱਖ-ਵੱਖ ਏਰੀਆ ਵਿੱਚ ਨਗਰ ਕੌਂਸਲ ਫਾਜਿਲਕਾ ਤੇ ਸਿਹਤ ਵਿਭਾਗ ਫਾਜ਼ਿਲਕਾ ਦੀਆਂ ਟੀਮਾਂ ਡੋਰ ਟੂ ਡੋਰ ਸਰਵੇਅ ਕਰ ਰਹੀਆਂ ਹਨ| ਖਾਸ ਕਰਕੇ ਹੋਟ ਸਪੋਟ ਖੇਤਰਾਂ ਵਿ
.


ਫਾਜ਼ਿਲਕਾ 26 ਅਕਤੂਬਰ (ਹਿੰ. ਸ.)। ਜ਼ਿਲ੍ਹਾ ਪ੍ਰਸ਼ਾਸਨ ਫਾਜਿਲਕਾ ਨੂੰ ਡੇਂਗੂ ਮੁਕਤ ਕਰਨ ਲਈ ਲਗਾਤਾਰ ਪਹਿਲਕਦਮੀਆਂ ਕਰ ਰਿਹਾ ਹੈ| ਇਸੇ ਤਹਿਤ ਸ਼ਹਿਰ ਦੇ ਵੱਖ-ਵੱਖ ਏਰੀਆ ਵਿੱਚ ਨਗਰ ਕੌਂਸਲ ਫਾਜਿਲਕਾ ਤੇ ਸਿਹਤ ਵਿਭਾਗ ਫਾਜ਼ਿਲਕਾ ਦੀਆਂ ਟੀਮਾਂ ਡੋਰ ਟੂ ਡੋਰ ਸਰਵੇਅ ਕਰ ਰਹੀਆਂ ਹਨ| ਖਾਸ ਕਰਕੇ ਹੋਟ ਸਪੋਟ ਖੇਤਰਾਂ ਵਿੱਚ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਡੇਂਗੂ ਦੇ ਕੇਸਾਂ ਨੂੰ ਜੀਰੋ ਕੀਤਾ ਜਾ ਸਕੇ | ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ. ਅਰਪਿਤ ਗੁਪਤਾ, ਐੱਸ ਐੱਮ ਉ ਡਾਕਟਰ ਏਰਿਕ ਖੁਦ ਫ਼ੀਲਡ ਵਿਚ ਉਤਰ ਕੇ ਡੋਰ ਟੂ ਡੋਰ ਸਰਵੇਅ ਦੀ ਅਗਵਾਈ ਕਰ ਰਹੇ ਹਨ ਤੇ ਲਗਾਤਾਰ ਲੋਕਾਂ ਨੂੰ ਡੇਂਗੂ ਖਿਲਾਫ ਜਾਗਰੂਕ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਤੇ ਨਗਰ ਕੌਂਸਲ ਫਾਜਿਲਕਾ ਦੀਆਂ ਟੀਮਾਂ ਛੁੱਟੀ ਵਾਲੇ ਦਿਨ ਵੀ ਗਲੀ, ਮੁਹਲੀਆਂ ਵਿਚ ਜਾ ਡੇਂਗੂ ਦਾ ਖ਼ਾਤਮਾ ਕਰਨ ਵਿਚ ਜੁਟੀਆਂ ਹੋਈਆਂ ਹਨ|ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਅੱਜ ਜੱਟੀਆਂ ਮੁਹੱਲਾ, ਰਾਧਾ ਸਵਾਮੀ ਕਲੋਨੀ, ਰਾਇਲ ਸਿਟੀ ਵਿਖੇ ਡੇਂਗੂ ਖਿਲਾਫ ਗਤੀਵਿਧੀਆਂ ਤੇਜ਼ ਕਰਦੇ ਹੋਏ ਘਰ ਘਰ ਜਾ ਕੇ ਫਰਿਜਾਂ ਦੀ ਟ੍ਰੇਆਂ, ਗਮਲੇ, ਖੁੱਲੇ੍ਹ ਬਰਤਨਾਂ, ਪਾਣੀ ਦੀਆਂ ਟੈਂਕੀਆਂ ਅਤੇ ਪਾਣੀ ਖੜ੍ਹਨ ਵਾਲੇ ਹੋਰ ਸੋਮਿਆਂ ਨੂੰ ਚੈੱਕ ਕੀਤਾ ਜਾ ਰਿਹਾ ਹੈ ਅਤੇ ਘਰ ਦੇ ਸਾਰੇ ਮੈਂਬਰਾਂ ਨੂੰ ਡੇਂਗੂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਫੌਗਿੰਗ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਘਰ ਆ ਰਹੀਆਂ ਟੀਮਾਂ ਨੂੰ ਸਹਿਯੋਗ ਦੇਣ ਤਾਂ ਜੋ ਡੇਂਗੂ ਦਾ ਪਸਾਰ ਨਾ ਹੋ ਸਕੇ ਤੇ ਲੋਕਾਂ ਨੂੰ ਬਿਮਾਰ ਹੋਣ ਤੋਂ ਬਚਾਇਆ ਜਾ ਸਕੇ| ਉਨਾ ਅਪੀਲ ਕੀਤੀ ਕਿ ਉਹ ਡੇਂਗੂ ਦੀ ਰੋਕਥਾਮ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ। ਉਨਾਂ ਕਿਹਾ ਕਿ ਜਿਸ ਕਿਸੇ ਨੂੰ ਵੀ ਬੁਖਾਰ, ਜੁਕਾਮ, ਥਕਾਵਟ ਆਦਿ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਤੁਰੰਤ ਸਿਵਲ ਹਸਪਤਾਲ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣ, ਡੇਂਗੂ ਦਾ ਟੈਸਟ ਹਸਪਤਾਲ ਵਿਖੇ ਬਿਲਕੁਲ ਮੁਫਤ ਕੀਤਾ ਜਾਂਦਾ ਹੈ|ਉਨ੍ਹਾਂ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜੇ੍ਹ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ। ਇਸ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜਰੂਰ ਸਾਫ਼਼ ਕਰੋ, ਕੱਪੜੇ ਅਜਿਹੇ ਪਾਓ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ, ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦਾ ਇਸਤੇਮਾਲ ਕਰੋ, ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਸਿਰਫ਼ ਪੈਰਾਸੀਟਾਮੋਲ ਗੋਲੀ ਹੀ ਲਵੋ, ਛੱਤਾਂ ਤੇ ਰੱਖੀਆਂ ਪਾਣੀ ਦੀਆ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ ਅਤੇ ਵਧੇਰੇ ਮਾਤਰਾ ਵਿੱਚ ਤਰਲ ਪਦਾਰਥ ਲਓ ਅਤੇ ਸੰਤੁਲਿਤ ਭੋਜਨ ਖਾਓ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande