
ਤਰਨਤਾਰਨ, 27 ਅਕਤੂਬਰ (ਹਿੰ. ਸ.)। ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ 021-ਤਰਨ ਤਾਰਨ ਲਈ ਸੀਨੀਅਰ ਆਈ.ਏ.ਐੱਸ. ਅਧਿਕਾਰੀ ਪੁਸ਼ਪਾ ਸਤਿਆਨੀ ਨੂੰ ਜਨਰਲ ਅਬਜ਼ਰਵਰ, ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਸ੍ਰੀਮਤੀ ਸ਼ਾਇਨੀ ਐੱਸ. ਨੂੰ ਪੁਲਿਸ ਅਬਜ਼ਰਵਰ ਅਤੇ ਸੀਨੀਅਰ ਆਈ.ਆਰ.ਏ.ਐੱਸ. ਅਧਿਕਾਰੀ ਮਨਜ਼ਰੁਲ ਹਸਨ ਨੂੰ ਖ਼ਰਚਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।ਇਹ ਤਿੰਨੇ ਅਬਜ਼ਰਵਰ ਸਾਹਿਬਾਨ ਤਰਨ ਤਾਰਨ ਵਿਖੇ ਪਹੁੰਚ ਗਏ ਹਨ ਅਤੇ ਜ਼ਿਮਨੀ ਚੋਣ ਮੁਕੰਮਲ ਹੋਣ ਤੱਕ ਇੱਥੇ ਹੀ ਰਹਿਣਗੇ। ਅਬਜ਼ਰਵਰ ਸਾਹਿਬਾਨ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦਫ਼ਤਰ ਦੇ ਕਮਰਾ ਨੰਬਰ 110 ਵਿਖੇ ਬੈਠਿਆ ਕਰਨਗੇ ਅਤੇ ਏਥੇ ਚੋਣਾਂ ਨਾਲ ਸਬੰਧਿਤ ਸ਼ਿਕਾਇਤਾਂ ਲਈ ਉਨ੍ਹਾਂ ਨੂੰ ਨਿੱਜੀ ਤੌਰ `ਤੇ ਵੀ ਮਿਲਿਆ ਜਾ ਸਕਦਾ ਹੈ।ਇਸ ਤੋਂ ਇਲਾਵਾ ਜਨਰਲ ਅਬਜ਼ਰਵਰ ਪੁਸ਼ਪਾ ਸਤਿਆਨੀ ਦੇ ਮੋਬਾਇਲ ਨੰਬਰ 82890-01421 ਉੱਪਰ ਵੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਜਾਂ ਸੂਚਨਾ ਦੇਣ ਲਈ ਸੰਪਰਕ ਕੀਤਾ ਜਾ ਸਕਦਾ ਹੈ। ਪੁਲਿਸ ਅਬਜ਼ਰਵਰ ਸ਼ਾਇਨੀ ਐੱਸ. ਦੇ ਮੋਬਾਇਲ ਨੰਬਰ 79733-07151 ਉੱਪਰ ਸੁਰੱਖਿਆ ਪ੍ਰਬੰਧਾਂ ਸਬੰਧੀ ਰਾਬਤਾ ਕੀਤਾ ਜਾ ਸਕਦਾ ਹੈ ਅਤੇ ਇਸੇ ਤਰਾਂ ਖ਼ਰਚਾ ਅਬਜ਼ਰਵਰ ਮਨਜ਼ਰੁਲ ਹਸਨ ਦੇ ਮੋਬਾਇਲ ਨੰਬਰ 79860-95244 ਉੱਪਰ ਉਮੀਦਵਾਰਾਂ ਦੇ ਚੋਣ ਖ਼ਰਚੇ ਜਾਂ ਚੋਣ ਖ਼ਰਚੇ ਨਾਲ ਸਬੰਧਿਤ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਸੂਚਨਾ ਦੇਣ ਬਾਰੇ ਸੰਪਰਕ ਕੀਤਾ ਜਾ ਸਕਦਾ ਹੈ।
----------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ