ਸਵੀਪ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਧਿਆਪਕਾਂ ਨਾਲ ਮੀਟਿੰਗ
ਤਰਨਤਾਰਨ, 27 ਅਕਤੂਬਰ (ਹਿੰ. ਸ.)। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਸਤਿਨਾਮ ਸਿੰਘ ਬਾਠ ਦੀ ਅਗਵਾਈ ਹੇਠ ਅੱਜ ਸਵੀਪ ਗਤੀਵਿਧੀਆਂ ਨੂੰ ਸਕੂਲਾਂ ਵਿੱਚ ਹੋਰ ਤੇਜ਼ੀ ਨਾਲ ਅਤੇ ਵੱਧ ਤੋਂ ਵੱਧ ਪੱਧਰ ’ਤੇ ਕਰਵਾਉਣ ਲਈ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਬਾਠ ਨੇ ਸਾਰੇ ਅਧ
.


ਤਰਨਤਾਰਨ, 27 ਅਕਤੂਬਰ (ਹਿੰ. ਸ.)। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਸਤਿਨਾਮ ਸਿੰਘ ਬਾਠ ਦੀ ਅਗਵਾਈ ਹੇਠ ਅੱਜ ਸਵੀਪ ਗਤੀਵਿਧੀਆਂ ਨੂੰ ਸਕੂਲਾਂ ਵਿੱਚ ਹੋਰ ਤੇਜ਼ੀ ਨਾਲ ਅਤੇ ਵੱਧ ਤੋਂ ਵੱਧ ਪੱਧਰ ’ਤੇ ਕਰਵਾਉਣ ਲਈ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਬਾਠ ਨੇ ਸਾਰੇ ਅਧਿਆਪਕ ਸਾਹਿਬਾਨ ਨੂੰ ਨਿਰਦੇਸ਼ ਦਿੱਤੇ ਕਿ ਸਵੀਪ ਤਹਿਤ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਅਤੇ ਬਿਨਾਂ ਕਿਸੇ ਢਿੱਲ-ਮੱਠ ਦੇ ਲਾਗੂ ਕੀਤਾ ਜਾਵੇ। ਉਨ੍ਹਾਂ ਇਸ ਗੱਲ `ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਸਕੂਲਾਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸ਼ਾਮਲ ਕਰਕੇ ਵੋਟਰ ਜਾਗਰੂਕਤਾ ਦੇ ਪ੍ਰੋਗਰਾਮ ਚਲਾਏ ਜਾਣ।

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਜਾਣਕਾਰੀ ਦੇਣ ਤੱਕ ਸੀਮਤ ਨਾ ਰਹਿ ਕੇ, ਅਧਿਆਪਕ ਵਿਦਿਆਰਥੀਆਂ ਨੂੰ ਵੋਟਰ ਬਣਨ ਲਈ ਹੋਣ ਵਾਲੀਆਂ ਰਸਮੀ ਕਾਰਵਾਈਆਂ ਬਾਰੇ ਵੀ ਮਾਰਗਦਰਸ਼ਨ ਕਰਨ। ਮੀਟਿੰਗ ਵਿੱਚ ਮੌਜੂਦ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਭਰੋਸਾ ਦਿੱਤਾ ਕਿ ਬਾਠ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸਵੀਪ ਗਤੀਵਿਧੀਆਂ ਨੂੰ ਉਚੇਚੇ ਤੌਰ `ਤੇ ਚਲਾਇਆ ਜਾਵੇਗਾ ਅਤੇ ਵੋਟਰ ਰਜਿਸਟ੍ਰੇਸ਼ਨ ਪ੍ਰਤੀ ਜਾਗਰੂਕਤਾ ਨੂੰ ਵੱਧ ਤੋਂ ਵੱਧ ਫੈਲਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande