ਜ਼ਿਲ੍ਹਾ ਚੋਣ ਅਧਿਕਾਰੀ ਨੇ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਤਰਨਤਾਰਨ, 27 ਅਕਤੂਬਰ (ਹਿੰ. ਸ.)। 021-ਤਰਨ ਤਾਰਨ ਦੀ ਉਪ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਮਨੀ ਚੋਣ ਲਈ ਗਠਿਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤ
.


ਤਰਨਤਾਰਨ, 27 ਅਕਤੂਬਰ (ਹਿੰ. ਸ.)। 021-ਤਰਨ ਤਾਰਨ ਦੀ ਉਪ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਮਨੀ ਚੋਣ ਲਈ ਗਠਿਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ, ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਕਰਨਵੀਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਕੁੱਲ 193742 ਵੋਟਰ ਹਨ ਜਿਨ੍ਹਾਂ ਵਿਚ 101494 ਮਰਦ, 92240 ਔਰਤਾਂ ਹਨ ਅਤੇ ਹਲਕੇ ਵਿੱਚ ਸਰਵਿਸ ਵੋਟਰਾਂ ਦੀ ਗਿਣਤੀ 1356 ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 114 ਪੋਲਿੰਗ ਲੋਕੇਸ਼ਨਾਂ ਉੱਪਰ 222 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿਚੋਂ 4 ਮਾਡਲ ਪੋਲਿੰਗ ਬੂਥ, 3 ਪਿੰਕ ਵੋਮੇਨ ਪੋਲਿੰਗ ਸਟੇਸ਼ਨ ਅਤੇ 1 ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਪੋਲਿੰਗ ਬੂਥਾਂ, ਕਾਊਂਟਿੰਗ ਹਾਲ ਅਤੇ ਸਟਰਾਂਗ ਰੂਮ ਵਿੱਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ `ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਅਤੇ ਦਿਵਿਆਂਗ ਵੋਟਰਾਂ ਲਈ ਵਹੀਲ ਚੇਅਰਾਂ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਲਗਾ ਕੇ 100 ਫ਼ੀਸਦੀ ਵੈੱਬ ਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਲਈ ਜ਼ਿਲ੍ਹਾ ਪੱਧਰ `ਤੇ ਇੱਕ ਸ਼ਿਕਾਇਤ ਸੈੱਲ ਗਠਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀ-ਵਿਜ਼ਿਲ ਐਪ ਉੱਪਰ ਵੀ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਆ ਰਹੀਆਂ ਸ਼ਿਕਾਇਤਾਂ ਉੱਪਰ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਸੀਟ ਦਾ ਇਲਾਕਾ ਕੌਮਾਂਤਰੀ ਸਰਹੱਦੀ ਨਾਲ ਲੱਗਦੇ ਹੋਣ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਜ਼ਿਮਨੀ ਚੋਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਜ਼ਿਮਨੀ ਚੋਣ ਪੂਰੀ ਤਰ੍ਹਾਂ ਨਿਰਪੱਖ ਅਤੇ ਅਜ਼ਾਦਾਨਾ ਮਾਹੌਲ ਵਿੱਚ ਨੇਪਰੇ ਚਾੜੀ ਜਾਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਸਾਰੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਮਾਣਯੋਗ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਫਲਾਇੰਗ ਸਕੂਐਡ, ਸਟੈਟਿਕ ਸਰਵੀਲੈਂਸ ਟੀਮਾਂ ਪੂਰੀ ਤਰ੍ਹਾਂ ਚੌਕਸੀ ਵਰਤਣ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਹਰ ਚੋਣ ਗਤੀਵਿਧੀ ਉੱਪਰ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਸੂਰਤ ਵਿੱਚ ਉਲੰਘਣਾਂ ਨਾ ਹੋਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਰਾਬ ਅਤੇ ਨਕਦੀ ਦੀ ਵਰਤੋਂ ਨੂੰ ਰੋਕਣ ਲਈ ਸ਼ਰਾਬ ਦੇ ਉਤਪਾਦਨ/ਸ਼ਰਾਬ ਦੇ ਠੇਕਿਆਂ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਵਾਹਨਾਂ ਦੀ ਚੈਕਿੰਗ ਖ਼ਾਸ ਕਰ ਅੰਤਰ-ਜ਼ਿਲ੍ਹਾ ਨਾਕਿਆਂ ’ਤੇ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਲੱਗੇ ਸਮੂਹ ਅਧਿਕਾਰੀ ਤੇ ਕਰਮਚਾਰੀ ਆਪਣੀ ਚੋਣ ਡਿਊਟੀ ਨੂੰ ਪੂਰੀ ਤਰ੍ਹਾਂ ਇਮਾਨਦਾਰੀ, ਤਨਦੇਹੀ ਤੇ ਨਿਰਪੱਖਤਾ ਨਾਲ ਨਿਭਾਉਣ ਤਾਂ ਜੋ ਸ਼ਾਂਤਮਈ ਤੇ ਨਿਰਪੱਖ ਮਾਹੌਲ ਵਿੱਚ ਇਹ ਚੋਣ ਨੇਪਰੇ ਚਾੜ੍ਹੀ ਜਾ ਸਕੇ।

ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੇ ਹੱਕ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸਵੀਪ ਮੁਹਿੰਮ ਚਲਾਈ ਜਾਵੇ। ਉਨ੍ਹਾਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ-ਭੈਅ, ਲਾਲਚ ਤੋਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ।

-------------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande