ਤਰਨਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ
ਤਰਨਤਾਰਨ, 27 ਅਕਤੂਬਰ (ਹਿੰ. ਸ.)। 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਪਹਿਲੀ ਰਹਿਰਸਲ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ (ਤਰਨ ਤਾਰਨ) ਵਿਖੇ ਕਰਵਾਈ ਗਈ। ਇਸ ਰਿਹਰਸਲ ਦਾ ਜਾਇਜਾ ਲੈਣ ਲਈ
.


ਤਰਨਤਾਰਨ, 27 ਅਕਤੂਬਰ (ਹਿੰ. ਸ.)। 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਪਹਿਲੀ ਰਹਿਰਸਲ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ (ਤਰਨ ਤਾਰਨ) ਵਿਖੇ ਕਰਵਾਈ ਗਈ। ਇਸ ਰਿਹਰਸਲ ਦਾ ਜਾਇਜਾ ਲੈਣ ਲਈ ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਸਕੱਤਰ ਸਿੰਘ ਬੱਲ ਵਿਸ਼ੇਸ਼ ਤੌਰ `ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ 021-ਤਰਨ ਤਾਰਨ ਹਲਕੇ ਦੇ ਰਿਟਰਨਿੰਗ ਅਧਿਕਾਰੀ ਗੁਰਮੀਤ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ 1200 ਦੇ ਕਰੀਬ ਪੋਲਿੰਗ ਸਟਾਫ਼ ਨੂੰ ਈ.ਵੀ.ਐੱਮ, ਵੀਵੀਪੈਟ ਅਤੇ ਕੰਟਰੋਲ ਯੂਨਿਟ ਨੂੰ ਚਲਾਉਣਾ ਸਿਖਾਇਆ ਗਿਆ ਅਤੇ ਨਾਲ ਹੀ ਪੋਲਿੰਗ ਦੌਰਾਨ ਸੁਮੱਚੀ ਚੋਣ ਪ੍ਰੀਕ੍ਰਿਆ ਦੀ ਜਾਣਕਾਰੀ ਦਿੱਤੀ ਗਈ। ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਸਕੱਤਰ ਸਿੰਘ ਬੱਲ ਨੇ ਕਿਹਾ ਕਿ ਚੋਣਾਂ ਦੌਰਾਨ ਜਿਹੜੇ ਵੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਲੱਗੀ ਹੋਈ ਹੈ ਉਹ ਆਪਣੀ ਇਸ ਡਿਊਟੀ ਨੂੰ ਪੂਰੀ ਇਮਾਨਦਾਰੀ, ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਪੋਲਿੰਗ ਸਟਾਫ਼ ਦੇ ਹਰ ਮੈਂਬਰ ਨੂੰ ਈ.ਵੀ.ਐੱਮ ਸਮੇਤ ਪੂਰੀ ਚੋਣ ਪ੍ਰੀਕ੍ਰਿਆ ਦੀ ਚੰਗੀ ਤਰਾਂ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਵੋਟਾਂ ਪੈਣ ਸਮੇਂ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਚੋਣ ਪ੍ਰੀਕ੍ਰਿਆ ਦੌਰਾਨ ਇੱਕ ਛੋਟੀ ਜਿਹੀ ਗਲਤੀ ਵੀ ਬਰਦਾਸ਼ਤ ਨਹੀਂ ਕੀਤੀ ਜਾਂਦੀ, ਇਸ ਲਈ ਚੋਣ ਅਮਲੇ ਦਾ ਹਰ ਮੈਂਬਰ ਆਪਣੀ ਪੂਰੀ ਤਿਆਰੀ ਕਰੇ।ਰਿਟਰਨਿੰਗ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੀ ਅਗਲੀ ਰਿਹਰਸਲ 2 ਨਵੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮੁਚਾ ਚੋਣ ਅਮਲ ਪੁਰ-ਅਮਨ, ਨਿਰਪੱਖ ਅਤੇ ਅਜ਼ਾਦਾਨਾ ਮਹੌਲ ਵਿੱਚ ਮੁਕੰਮਲ ਹੋਵੇਗਾ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande