
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਕਤੂਬਰ (ਹਿੰ. ਸ.)। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਪ੍ਰਾਇਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ 'ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ' ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ 3 ਤੋਂ 6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਨਾਲ ਰਜਿਸਟ੍ਰੇਸ਼ਨ ਲਾਜ਼ਮੀ ਕਰਵਾਉਣ ਲਈ ਤੁਰੰਤ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਐਸ.ਏ.ਐਸ.ਨਗਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੋਹਾਲੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਅਧੀਨ ਚੱਲ ਰਹੇ ਪਲੇਅ-ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਕੋਈ ਵੀ ਪਲੇਅ-ਵੇਅ ਸਕੂਲ ਚਲਦਾ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ