ਝੋਨੇ ਦੀ ਵਾਢੀ ਦੇ ਆਖਰੀ ਗੇੜ 'ਚ ਵੀ ਸਟੱਬਲ ਬਰਨਿੰਗ ਟੀਮਾਂ ਕਰ ਰਹੀਆਂ ਹਨ ਲਗਾਤਾਰ ਗਸ਼ਤ : ਐੱਸ.ਡੀ.ਐੱਮ. ਖਡੂਰ ਸਾਹਿਬ
ਖਡੂਰ ਸਾਹਿਬ, 27 ਅਕਤੂਬਰ (ਹਿੰ. ਸ.)। ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ’ਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨਾਇਬ ਤਹਿਸੀਲਦਾਰ ਖਡੂਰ ਸਾਹਿਬ ਨਵਜੋਤ ਤਿਵਾੜੀ ਅਤੇ ਕਲੱਸਟਰ ਅਫਸਰ ਡਾ ਯਾਦਵਿੰਦਰ ਸਿੰਘ ਵੱਲੋਂ ਉੱਪ
.


ਖਡੂਰ ਸਾਹਿਬ, 27 ਅਕਤੂਬਰ (ਹਿੰ. ਸ.)। ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ’ਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨਾਇਬ ਤਹਿਸੀਲਦਾਰ ਖਡੂਰ ਸਾਹਿਬ ਨਵਜੋਤ ਤਿਵਾੜੀ ਅਤੇ ਕਲੱਸਟਰ ਅਫਸਰ ਡਾ ਯਾਦਵਿੰਦਰ ਸਿੰਘ ਵੱਲੋਂ ਉੱਪ ਮੰਡਲ ਮਜਿਸਟਰੇਟ ਖੁਸ਼ਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖਡੂਰ ਸਾਹਿਬ ਦੇ ਕਿਸਾਨਾਂ ਦੇ ਰੂਬਰੂ ਹੋ ਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਅਤੇ ਅੱਗ ਲਾਉਣ ਤੋਂ ਬਾਅਦ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕ ਕੀਤਾ ਗਿਆ।

ਨਵਜੋਤ ਤਿਵਾੜੀ ਨੇ ਇਸ ਮੌਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉੱਥੇ ਮਨੁੱਖਾਂ, ਪਸ਼ੂ ਪੰਛੀਆਂ ਦੀ ਸਿਹਤ ’ਤੇ ਵੀ ਅੱਗ ਲੱਗਣ ਨਾਲ ਪੈਦਾ ਹੋਏ ਧੂੰਏਂ ਦਾ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਛੋਟੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੀ ਪਰਾਲੀ ਨੂੰ ਅੱਗ ਨਾ ਲਗਾਉਣ।

ਕਲੱਸਟਰ ਅਫਸਰ ਅਫਸਰ ਡਾ. ਯਾਦਵਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਵਾਸਤੇ ਖੇਤੀਬਾੜੀ ਵਿਭਾਗ ਖਡੂਰ ਸਾਹਿਬ ਵਿਖੇ ਛੋਟੇ ਕਿਸਾਨਾਂ ਲਈ ਸੁਪਰ ਸੀਡਰ, ਸਮਾਰਟ ਸੀਡਰ ਅਤੇ ਜ਼ੀਰੋ ਟਿਲੇਜ਼ ਡਰਿਲ ਉਪਲਬਧ ਹਨ । ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ ਏ ਐਸ ਦੇ ਹੁਕਮਾਂ ਅਨੁਸਾਰ ਜੇਕਰ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਢਾਈ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 5000 ਰੁਪਏ, ਢਾਈ ਤੋਂ ਪੰਜ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 10000 ਰੁਪਏ ਅਤੇ ਪੰਜ ਏਕੜ ਤੋਂ ਜ਼ਿਆਦਾ ਜ਼ਮੀਨ ਦੀ ਮਾਲਕ ਵਾਲੇ ਕਿਸਾਨਾਂ ਨੂੰ 30000 ਰੁਪਏ ਜੁਰਾਮਾਨਾ ਲਗਾਇਆ ਜਾਵੇਗਾ ਅਤੇ ਇਸ ਦੇ ਨਾਲ-ਨਾਲ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲੱਗਾ ਕੇ ਖੇਤਾਂ ਵਿਚ ਹੀ ਇਸ ਦਾ ਨਿਪਟਾਰਾ ਕਰ ਕੇ ਵਾਤਾਵਰਨ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।

-----------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande