ਵਿਜੀਲੈਂਸ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ – ਐਨ ਆਈ ਸੀ ਦਫ਼ਤਰ 'ਚ ਪ੍ਰਣ ਲਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਕਤੂਬਰ (ਹਿੰ. ਸ.)। ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਨੈਸ਼ਨਲ ਇਨਫਰਮੇਟਿਕਸ ਸੈਂਟਰ (ਐਨ ਆਈ ਸੀ) ਵੱਲੋਂ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਐਨ ਆਈ ਸੀ ਦਫ਼ਤਰ, ਐੱਸ.ਏ.
,


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਕਤੂਬਰ (ਹਿੰ. ਸ.)। ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਨੈਸ਼ਨਲ ਇਨਫਰਮੇਟਿਕਸ ਸੈਂਟਰ (ਐਨ ਆਈ ਸੀ) ਵੱਲੋਂ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।

ਇਸ ਸਬੰਧ ਵਿੱਚ ਐਨ ਆਈ ਸੀ ਦਫ਼ਤਰ, ਐੱਸ.ਏ.ਐੱਸ. ਨਗਰ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਰਣ ਲੈਣ ਨਾਲ ਕੀਤੀ ਗਈ। ਸਮਾਗਮ ਦੌਰਾਨ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਲਈ ਆਪਣੀ ਨਿੱਜੀ ਅਤੇ ਪੇਸ਼ੇਵਰ ਇਮਾਨਦਾਰੀ ਅਤੇ ਭਰੋਸੇਯੋਗਤਾ ਬਣਾਈ ਰੱਖਣ ਦਾ ਸੰਕਲਪ ਲਿਆ।

ਇਸ ਵਿੱਚ ਐਨ ਆਈ ਸੀ ਅਤੇ ਚੋਣ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਹਿੱਸਾ ਲਿਆ।

ਇਸ ਮੌਕੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਮਹੱਤਤਾ ਉਤੇ ਰੌਸ਼ਨੀ ਪਾਉਂਦੇ ਹੋਏ ਭ੍ਰਿਸ਼ਟਾਚਾਰ ਖ਼ਿਲਾਫ਼ ਸਾਂਝੇ ਯਤਨਾਂ ਦੀ ਲੋੜ ਉਤੇ ਜ਼ੋਰ ਦਿੱਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande