ਸਿਹਤ ਵਿਭਾਗ ਦੀਆਂ 16 ਟੀਮਾਂ ਵੱਲੋਂ ਹੋਟ ਸਪਾਟ ਅਤੇ ਹੋਰ ਖੇਤਰਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ
ਫਾਜ਼ਿਲਕਾ 28 ਅਕਤੂਬਰ (ਹਿੰ. ਸ.)। ਜਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾਕਟਰ ਰੋਹਿਤ ਗੋਇਲ ਸਿਵਲ ਸਰਜਨ ਅਤੇ ਡਾਕਟਰ ਅਰਪਿਤ ਗੁਪਤਾ ਦੀ ਅਗਵਾਈ ਵਿੱਚ ਜ਼ਿਲ੍ਹੇ ਅੰਦਰ ਡੇਂਗੂ ਵਿਰੁੱਧ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਡਾ. ਅਰਪਿਤ ਗੁਪਤਾ ਅਤੇ ਜ਼ਿਲ੍ਹਾ ਐਪੀਡਿਮੈਲੋਜ਼ਿਸਟ ਡਾ. ਸੁਨੀਤਾ ਕੰਬੋਜ਼ ਵੱਲੋਂ ਖੁਦ
,


ਫਾਜ਼ਿਲਕਾ 28 ਅਕਤੂਬਰ (ਹਿੰ. ਸ.)। ਜਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾਕਟਰ ਰੋਹਿਤ ਗੋਇਲ ਸਿਵਲ ਸਰਜਨ ਅਤੇ ਡਾਕਟਰ ਅਰਪਿਤ ਗੁਪਤਾ ਦੀ ਅਗਵਾਈ ਵਿੱਚ ਜ਼ਿਲ੍ਹੇ ਅੰਦਰ ਡੇਂਗੂ ਵਿਰੁੱਧ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਡਾ. ਅਰਪਿਤ ਗੁਪਤਾ ਅਤੇ ਜ਼ਿਲ੍ਹਾ ਐਪੀਡਿਮੈਲੋਜ਼ਿਸਟ ਡਾ. ਸੁਨੀਤਾ ਕੰਬੋਜ਼ ਵੱਲੋਂ ਖੁਦ ਟੀਮਾਂ ਦੇ ਨਾਲ ਘਰ ਘਰ ਜਾ ਕੇ ਡੇਂਗੂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦਾ ਹਾਲ ਚਾਲ ਜਾਣਿਆ ਜਾ ਰਿਹਾ ਹੈ।

ਡਾਕਟਰ ਅਰਪਿਤ ਗੁਪਤਾ ਨੇ ਦੱਸਿਆ ਕਿ ਡੇਂਗੂ ਵਿਰੁੱਧ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਹੱਲਾ ਬੋਲ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਅੱਜ ਵੀ ਅਰਬਨ ਏਰੀਏ ਵਿੱਚ 16 ਟੀਮਾਂ ਵੱਲੋਂ ਹੋਟ ਸਪਾਟ ਅਤੇ ਹੋਰ ਖੇਤਰਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ ਘਰ ਜਾ ਕੇ ਸਰਵੇ ਕਰ ਰਹੀਆਂ ਹਨ। ਉਹਨਾਂ ਅਪੀਲ ਕੀਤੀ ਕਿ ਆਪਣੇ ਆਪਣੇ ਘਰਾਂ ਵਿੱਚ ਫਰਿਜਾਂ ਦੀ ਟ੍ਰੇਆਂ, ਗਮਲੇ, ਖੁੱਲ੍ਹੇ ਬਰਤਨਾਂ, ਪਾਣੀ ਦੀਆਂ ਟੈਂਕੀਆਂ ਅਤੇ ਪਾਣੀ ਖੜ੍ਹਨ ਵਾਲੇ ਹੋਰ ਸੋਮਿਆਂ ਨੂੰ ਧਿਆਨ ਨਾਲ ਚੈੱਕ ਕੀਤਾ ਜਾਵੇ। ਜਿਥੇ ਕਿਤੇ ਵੀ ਹਫ਼ਤੇ ਤੋਂ ਜ਼ਿਆਦਾ ਪਾਣੀ ਖੜ੍ਹਾ ਹੈ, ਉਹਨਾਂ ਸੋਮਿਆਂ ਨੂੰ ਖਾਲੀ ਕੀਤਾ ਜਾਵੇ ਜਾਂ ਖਤਮ ਕੀਤਾ ਜਾਵੇ। ਉਹਨਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਸੈਂਪਲਿੰਗ ਵਧਾਈ ਜਾਵੇ।

ਉਹਨਾਂ ਦੱਸਿਆ ਕਿ ਜਿਲ੍ਹਾ ਸਿਹਤ ਵਿਭਾਗ ਵੱਲੋਂ ਆਰ ਆਰ ਟੀ ਟੀਮ ਦਾ ਗਠਨ ਕੀਤਾ ਗਿਆ ਹੈ। ਡੇਂਗੂ ਸਬੰਧੀ ਜਾਣਕਾਰੀ ਲੈਣ ਲਈ ਅਤੇ ਕਿਸੇ ਏਰੀਏ ਵਿੱਚ ਡੇਂਗੂ ਸਬੰਧੀ ਕੋਈ ਮੁਸ਼ਕਿਲ ਆੳਂਦੀ ਹੈ ਤਾਂ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 7973388070 ਤੇ ਸੰਪਰਕ ਕਰ ਸਕਦੇ ਹਨ। ਇਸ ਸਮੇਂ ਸਿਹਤ ਵਿਭਾਗ ਅਤੇ ਨਗਰ ਕੌਂਸਲ ਵੱਲੋਂ ਸਾਂਝੇ ਤੌਰ ਤੇ ਫੌਗਿੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਟ ਸਪਾਟ ਖੇਤਰਾਂ ਦੇ ਨਾਲ-ਨਾਲ ਦੂਸਰੇ ਖੇਤਰਾਂ ਵਿਚ ਲੜੀਵਾਰ ਮੈਡੀਕਲ ਚੈੱਕ ਅੱਪ ਕੈਂਪ ਅਤੇ ਡੇਂਗੂ ਟੈਸਟਿੰਗ ਕੈਂਪ ਵੀ ਲਗਾਏ ਗਏ।

ਡਾ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਅੱਜ ਵੀ ਟੀਮਾਂ ਨੇ ਕੈਂਟ ਰੋਡ, ਆਰਿਆ ਨਗਰ, ਗਾਂਧੀ ਨਗਰ, ਕੈਲਾਸ਼ ਕਲੋਨੀ, ਰਾਧਾ ਸਵਾਮੀ ਕਲੋਨੀ, ਨਵੀਂ ਆਬਾਦੀ, ਟੀਚਰ ਕਲੋਨੀ, ਬਾਰਡਰ ਰੋਡ ਅਤੇ ਆਦਰਸ਼ ਨਗਰ ਵਿੱਚ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ। ਲਾਰਵਾ ਮਿਲਣ ਮੌਕੇ ਨਾਲੋ-ਨਾਲ ਨਸ਼ਟ ਕੀਤਾ ਗਿਆ। ਉਹਨਾਂ ਜਾਗਰੂਕ ਕਰਦੇ ਹੋਏ ਕਿਹਾ ਕਿ ਡੇਂਗੂ ਦੇ ਲੱਛਣ ਨਜ਼ਰ ਆਉਣ ਤੇ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਟੈਸਟ ਅਤੇ ਇਲਾਜ ਕਰਵਾਓ। ਡੇਂਗੂ ਦਾ ਟੈਸਟ ਅਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande