ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ ਤੋਂ ਫਤਹਿਗੜ੍ਹ ਸਾਹਿਬ ਤੱਕ ਲਿੰਕ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ
ਅਮਲੋਹ/ਫਤਹਿਗੜ੍ਹ ਸਾਹਿਬ, 28 ਅਕਤੂਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਿਆਂ ਅਧੀਨ ਆਉਂਦੀਆਂ ਲਿੰਕ ਸੜਕਾਂ ਦੀ ਦਿੱਖ ਨੂੰ ਸੁਧਾਰਨ ਲਈ ਲਗਾਤਾਰ ਵੱਡੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਲੜੀ ਤਹਿਤ ਜਲਦੀ ਹੀ ਹਲਕ
.


ਅਮਲੋਹ/ਫਤਹਿਗੜ੍ਹ ਸਾਹਿਬ, 28 ਅਕਤੂਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਿਆਂ ਅਧੀਨ ਆਉਂਦੀਆਂ ਲਿੰਕ ਸੜਕਾਂ ਦੀ ਦਿੱਖ ਨੂੰ ਸੁਧਾਰਨ ਲਈ ਲਗਾਤਾਰ ਵੱਡੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਲੜੀ ਤਹਿਤ ਜਲਦੀ ਹੀ ਹਲਕਾ ਅਮਲੋਹ ਅਧੀਨ ਆਉਂਦੀਆਂ ਲਿੰਕ ਸੜਕਾਂ ਦਾ ਵੀ ਪੂਰੀ ਤਰ੍ਹਾਂ ਕਾਇਆ ਕਲਪ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅੱਜ ਤਿੰਨ ਵੱਖ—ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਹਲਕੇ ਦਾ ਯੋਜਨਾਬੱਧ ਢੰਗ ਨਾਲ ਸਰਵਪੱਖੀ ਵਿਕਾਸ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ ਜਿਸ ਤਹਿਤ ਅੱਜ ਮੰਡੀ ਗੋਬਿੰਦਗੜ੍ਹ ਤੋਂ ਫਤਹਿਗੜ੍ਹ ਸਾਹਿਬ ਵਾਇਆ ਡਡਹੇੜੀ ਤੇ ਕੋਟਲਾ ਡਡਹੇੜੀ ਦੀ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਿਰਧਾਰਤ ਸਮੇਂ ਅੰਦਰ ਕੰਮਾਂ ਨੂੰ ਨੇਪਰੇ ਚੜ੍ਹਾਇਆ ਜਾਵੇ।ਉਨ੍ਹਾਂ ਦੱਸਿਆ ਕਿ ਇਸ ਕਰੀਬ 10.80 ਕਿਲੋਮੀਟਰ ਲੰਬੀ ਸੜਕ 'ਤੇ 2.19 ਕਰੋੜ ਦੀ ਲਾਗਤ ਆਵੇਗੀ ਤੇ ਇਹ ਅਗਲੇ ਤਿੰਨ ਤੋਂ ਚਾਰ ਮਹੀਨਿਆਂ ਅੰਦਰ ਮੁਕੰਮਲ ਹੋਵੇਗੀ।

ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਦੋ ਸੜਕਾਂ ਦੇ ਨਿਰਮਾਣ ਕਾਰਜ ਵੀ ਆਰੰਭ ਕੀਤੇ ਗਏ ਹਨ ਜਿਸ ਤਹਿਤ ਕਰੀਬ 77 ਲੱਖ ਦੀ ਲਾਗਤ ਨਾਲ ਡਡਹੇੜੀ ਤੋਂ ਲੁਹਾਰਮਾਜਰਾ ਕਲਾਂ ਅਤੇ ਕਰੀਬ 78 ਲੱਖ ਦੀ ਲਾਗਤ ਨਾਲ ਡਡਹੇੜੀ ਤੋਂ ਅਲੀਪੁਰ ਤੋਂ ਇਸਮਾਈਲਪੁਰ ਸੜਕ ਤਿਆਰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕਾਂ ਮਾਰਚ 2026 ਤੱਕ ਮੁਕੰਮਲ ਹੋਣਗੀਆਂ ਅਤੇ ਸੜਕਾਂ ਦਾ ਨਵੀਨੀਕਰਨ ਹੋਣ ਨਾਲ ਨੇੜਲੇ ਪਿੰਡਾਂ ਦੇ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande