
ਮੋਗਾ, 28 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਮਿਸ਼ਨ ਪੁਨਰਵਾਸ ਤਹਿਤ ਹੜ੍ਹ ਪੀੜ੍ਹਤਾਂ ਨੂੰ ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕੀਤੀ ਜਾ ਰਹੀ ਹੈ, ਭਾਰੀ ਮੀਂਹ ਅਤੇ ਹੜ੍ਹ ਕਾਰਨ ਵੱਡੀ ਪੱਧਰ ਉੱਤੇ ਫਸਲਾਂ ਖ਼ਰਾਬ ਹੋ ਗਈਆਂ ਸਨ, ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਵੀ ਢਹਿ ਗਈਆਂ ਸਨ। ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬਾਘਾਪੁਰਾਣਾ ਬੇਅੰਤ ਸਿੰਘ ਸਿੱਧੂ ਨੇ ਅੱਜ ਬਾਘਾਪੁਰਾਣਾ ਸਬ ਡਿਵੀਜਨ ਅਧੀਨ ਆਉਂਦੇ ਪਿੰਡ ਰਾਜੇਆਣਾ ਦੇ ਕਿਸਾਨਾਂ ਨੂੰ ਮੁਆਵਜਾ ਰਾਸ਼ੀ ਵੰਡਣ ਮੌਕੇ ਕੀਤਾ। ਉਹਨਾਂ ਕਿਹਾ ਕਿ ਮੁਆਵਾਜਾ ਰਾਸ਼ੀ ਮਿਲਣ ਨਾਲ ਸਰਕਾਰ ਦੀ ਇਸ ਵਚਨਬੱਤਾ ਦੀ ਪੁਸ਼ਟੀ ਹੋ ਜਾਂਦੀ ਹੈ ਕਿ ਸਰਕਾਰ ਦੁੱਖ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਹੈ।
ਐਸ.ਡੀ.ਐਮ ਵੱਲੋਂ ਬਾਘਾਪੁਰਾਣਾ ਵਿੱਚ ਹੜ੍ਹ ਦਾ ਮੁਕਾਬਲਾ ਕਰਨ ਲਈ ਕੀਤੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਮੁਆਵਜ਼ਾ ਰਾਸ਼ੀ ਪੂਰੀ ਪਾਰਦਸ਼ਤਾ ਅਤੇ ਸਮੇਂ ਸਿਰ ਵੰਡੀ ਜਾ ਰਹੀ ਹੈ।
ਇਸ ਮੌਕੇ ਤਹਿਸਲੀਦਾਰ ਆਸ਼ੂ ਪ੍ਰਭਾਸ਼ ਜੋਸ਼ੀ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਖੁਸ਼ਦੀਪ ਸਿੰਘ, ਮਨਜੀਤ ਸਿੰਘ ਰਾਜੇਆਣਾ, ਵਰਿੰਦਰ ਸਿੰਘ, ਪ੍ਰਗਟ ਸਿੰਘ (ਸਾਰੇ ਸਰਪੰਚ), ਸੈਕਟਰੀ ਸਹਿਕਾਰੀ ਸਭਾ ਬੂਟਾ ਸਿੰਘ, ਪਟਵਾਰੀ ਗੁਰਲਾਲ ਸਿੰਘ, ਨੰਬਰਦਾਰ ਜਸਬੀਰ ਸਿੰਘ, ਮੈਂਬਰ ਜਸਬੀਰ ਸਿੰਘ, ਮੈਂਬਰ ਦਰਸ਼ਨ ਸਿੰਘ ਹਾਜਰ ਸਨ। ਮੁਆਵਜਾ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ ਜਿਸ ਸਦਕਾ ਉਹਨਾਂ ਨੂੰ ਆਪਣੀ ਖਰਾਬ ਹੋਈ ਫਸਲ ਦਾ ਉੱਚਿਤ ਮੁਆਵਜਾ ਸਮੇਂ ਸਿਰ ਮਿਲਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ