6 ਅਤੇ 7 ਨਵੰਬਰ ਨੂੰ ਪਿੰਡ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਲਈ ਸਿਖਲਾਈ ਕੈਂਪ ਲਾਏ ਜਾਣਗੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਕਤੂਬਰ (ਹਿੰ. ਸ.)। ਸੂਬੇ ਵਿੱਚ ਚੱਲ ਰਹੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸੀਨੀਅਰ ਪੁਲਿਸ ਕਪਤਾਨ ਹਰਮਨਦੀਪ ਸਿੰਘ ਹਾਂਸ ਨੇ ਅੱਜ ਸਾਂਝੇ ਤੌਰ ''ਤੇ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਚਲਾਈ ਜਾ
,


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਕਤੂਬਰ (ਹਿੰ. ਸ.)। ਸੂਬੇ ਵਿੱਚ ਚੱਲ ਰਹੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸੀਨੀਅਰ ਪੁਲਿਸ ਕਪਤਾਨ ਹਰਮਨਦੀਪ ਸਿੰਘ ਹਾਂਸ ਨੇ ਅੱਜ ਸਾਂਝੇ ਤੌਰ 'ਤੇ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਅਤੇ ਸਮਾਜਿਕ ਲਾਮਬੰਦੀ ਪਹਿਲਕਦਮੀਆਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਹੁਣ ਤੱਕ ਲਗਭਗ ਸਾਰੇ ਪਿੰਡਾਂ ਅਤੇ ਵਾਰਡਾਂ ਨੂੰ ਜਾਗਰੂਕ ਕਰ ਚੁੱਕੀ ਹੈ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਵਿੱਚ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ (ਵੀ ਡੀ ਸੀ/ਡਬਲਯੂ ਡੀ ਸੀ) ਦਾ ਗਠਨ ਮੁਕੰਮਲ ਹੋ ਗਿਆ ਹੈ।

ਮਿੱਤਲ ਨੇ ਕਿਹਾ, “ਅਗਲੇ ਪੜਾਅ ਵਿੱਚ, ਨਵੰਬਰ ਤੋਂ ਸ਼ੁਰੂ ਹੋ ਕੇ, ਇਨ੍ਹਾਂ ਕਮੇਟੀ ਮੈਂਬਰਾਂ ਲਈ ਸਿਖਲਾਈ ਸੈਸ਼ਨ ਆਯੋਜਿਤ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਗਿਆਨ ਦਿੱਤਾ ਜਾ ਸਕੇ।” ਜ਼ਿਲ੍ਹੇ ਵਿੱਚ 6 ਅਤੇ 7 ਨਵੰਬਰ ਨੂੰ ਸਿਖਲਾਈ ਕੈਂਪ ਲਾਏ ਜਾਣਗੇ, ਜਿਸ ਵਿੱਚ ਹਰ ਰੋਜ਼ ਦੋ ਸੈਸ਼ਨ ਹੋਣਗੇ - ਸਵੇਰੇ ਅਤੇ ਦੁਪਹਿਰ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੀ ਡੀ ਸੀ/ਡਬਲਯੂ ਡੀ ਸੀ ਮੈਂਬਰਾਂ ਦੀ ਭੂਮਿਕਾ ਹੁਣ ਵਧੇਰੇ ਮਹੱਤਵਪੂਰਨ ਹੋਵੇਗੀ। ਉਨ੍ਹਾਂ ਆਖਿਆ, “ਸਾਡੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ, ਉਨ੍ਹਾਂ ਨੂੰ ਨਸ਼ਾ ਛੁਡਾਉਣ ਲਈ ਪੀੜਤਾਂ ਦੀ ਸਰਗਰਮੀ ਨਾਲ ਪਛਾਣ ਕਰਨੀ ਪਵੇਗੀ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੋਬਾਈਲ ਐਪ ਰਾਹੀਂ ਨਸ਼ਾ ਤਸਕਰੀ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀਆਂ ਦੀ ਰਿਪੋਰਟ ਕਰਨੀ ਪਵੇਗੀ।” ਡੀ ਸੀ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਇਨ੍ਹਾਂ ਕਮੇਟੀਆਂ ਨਾਲ ਨੇੜਿਓਂ ਤਾਲਮੇਲ ਰੱਖਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਖੇਤਰਾਂ ਵਿੱਚ ਕੋਈ ਵੀ ਗੈਰ-ਕਾਨੂੰਨੀ ਨਸ਼ਾ ਗਤੀਵਿਧੀਆਂ ਨਾ ਹੋਣ।

ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਦੁਹਰਾਇਆ ਕਿ ਪੁਲਿਸ ਨਸ਼ਾ ਵਿਰੋਧੀ ਮਿਸ਼ਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕਈ ਨਸ਼ਾ ਪੀੜਤਾਂ ਨੂੰ ਸੈਕਟਰ 66 ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਹੋਰ ਆਊਟ-ਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ਓਟ) ਸੈਂਟਰਾਂ ਰਾਹੀਂ ਇਲਾਜ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਪਲਾਈ ਚੇਨ ਨੂੰ ਤੋੜਨ ਲਈ ਨਸ਼ਾ ਤਸਕਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਐਸ ਐਸ ਪੀ ਨੇ ਸਾਰੇ ਡਿਪਟੀ ਸੁਪਰਡੈਂਟਾਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਕਾਰ ਕਰਨ ਲਈ ਸਥਾਨਕ ਕਮੇਟੀਆਂ ਦੇ ਸਹਿਯੋਗ ਨਾਲ ਸਰਗਰਮੀ ਨਾਲ ਕੰਮ ਕਰਨ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ੋਨ ਕੋਆਰਡੀਨੇਟਰ ਅਨੂ ਬੱਬਰ ਨੇ ਜ਼ਿਲ੍ਹਾ, ਹਲਕਾ ਅਤੇ ਬਲਾਕ ਕੋਆਰਡੀਨੇਟਰਾਂ ਦੇ ਨਾਲ ਮਿਲ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਖੇਤਰ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਵਿੱਚ ਪੂਰਾ ਸਹਿਯੋਗ ਦੇਣ ਦਾ ਪੁਰਜ਼ੋਰ ਭਰੋਸਾ ਦਿੱਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande