ਖੰਨਾ ਹਲਕੇ ਨੂੰ ਵੱਡੀ ਸੌਗਾਤ; 2.23 ਕਰੋੜ ਰੁਪਏ ਨਾਲ ਬਣਨ ਵਾਲੀਆਂ ਪੇਂਡੂ ਲਿੰਕ ਸੜਕਾਂ ਦੇ ਕੰਮ ਦੀ ਹੋਈ ਸ਼ੁਰੂਆਤ
ਖੰਨਾ, (ਲੁਧਿਆਣਾ) 29 ਅਕਤੂਬਰ (ਹਿੰ. ਸ.)। ਵਿਧਾਨ ਸਭਾ ਹਲਕਾ ਖੰਨਾ ਵਿਖੇ 2.23 ਕਰੋੜ ਰੁਪਏ ਦੀ ਲਾਗਤ ਅਤੇ ਕੁੱਲ ਲੰਬਾਈ 13.75 ਕਿਲੋਮੀਟਰ ਨਾਲ ਤਿਆਰ ਹੋਣ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਵਿੱਚ ਖੇੜੀ ਨੌਧ ਸਿੰਘ ਤੋਂ ਮਾਣਕ ਮਾਜਰਾ, ਲੁਹਾਰ ਮਾਜਰਾ ਤੋਂ
.


ਖੰਨਾ, (ਲੁਧਿਆਣਾ) 29 ਅਕਤੂਬਰ (ਹਿੰ. ਸ.)। ਵਿਧਾਨ ਸਭਾ ਹਲਕਾ ਖੰਨਾ ਵਿਖੇ 2.23 ਕਰੋੜ ਰੁਪਏ ਦੀ ਲਾਗਤ ਅਤੇ ਕੁੱਲ ਲੰਬਾਈ 13.75 ਕਿਲੋਮੀਟਰ ਨਾਲ ਤਿਆਰ ਹੋਣ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਵਿੱਚ ਖੇੜੀ ਨੌਧ ਸਿੰਘ ਤੋਂ ਮਾਣਕ ਮਾਜਰਾ, ਲੁਹਾਰ ਮਾਜਰਾ ਤੋਂ ਡਡਹੇੜੀ ਰੋਡ ਲੰਬਾਈ 4.70 ਕਿਲੋਮੀਟਰ, ਲਾਗਤ 77 ਲੱਖ ਰੁਪਏ, ਖੇੜੀ ਨੌਧ ਸਿੰਘ ਰੋਡ ਤੋਂ ਅਲੀਪੁਰ ਤੋਂ ਡਡਹੇੜੀ ਤੋਂ ਇਸਮਾਇਲਪੁਰ ਤੱਕ ਲੰਬਾਈ 4.60 ਕਿਲੋਮੀਟਰ, ਲਾਗਤ 78 ਲੱਖ ਰੁਪਏ ਅਤੇ ਇਸਮਾਇਲਪੁਰ ਤੋਂ ਕੋਟਲਾ ਅਜਨੇਰ 4.45 ਕਿਲੋਮੀਟਰ, ਲਾਗਤ 68 ਲੱਖ ਰੁਪਏ ਸ਼ਾਮਲ ਹਨ।ਇਹਨਾਂ ਕੰਮਾਂ ਦੀ ਸ਼ੁਰੂਆਤ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਰਵਾਈ। ਇਸ ਉਨ੍ਹਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਖੰਨਾ ’ਚ ਹੋਰ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਬਰਸਾਤਾਂ ਕਾਰਨ ਟੁੱਟੀਆਂ ਸੜਕਾਂ ਬਣਾਉਣ ਦਾ ਕੰਮ ਖੰਨਾ ਹਲਕੇ ਵਿੱਚ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਲਿੰਕ ਸੜਕਾਂ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਣ ਰਹੀਆਂ ਸੜਕਾਂ ਦੀ ਗੁਣਵੱਤਾ ਦੀ ਜਾਂਚ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ, ਇਸ ਲਈ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦਾ ਕੰਮ ਬਰਸਾਤਾਂ ਖ਼ਤਮ ਹੁੰਦਿਆਂ ਹੀ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande