ਸਰਕਾਰ ਵੱਲੋਂ ਯੁਵਕਾਂ ਨੂੰ ਮੁਫ਼ਤ ਸਕਿਊਰਟੀ ਗਾਰਡ ਕੋਰਸ ਕਰਵਾਉਣ ਲਈ ਕੈਂਪ ਸ਼ੁਰੂ
ਫਾਜਿਲਕਾ 29 ਅਕਤੂਬਰ (ਹਿੰ. ਸ.)। ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖ ਨਵੰਬਰ 2025 ਦੇ ਪਹਿਲੇ ਹਫ਼ਤੇ ਤੋਂ ਸਕਿਊਰਟੀ ਗਾਰਡ ਦਾ ਕੋਰਸ ਸੁ਼ਰੂ ਕਰਵਾਇਆ ਜਾ ਰਿਹਾ ਹੈ । ਫਾਜਿਲਕ
ਸਰਕਾਰ ਵੱਲੋਂ ਯੁਵਕਾਂ ਨੂੰ ਮੁਫ਼ਤ ਸਕਿਊਰਟੀ ਗਾਰਡ ਕੋਰਸ ਕਰਵਾਉਣ ਲਈ ਕੈਂਪ ਸ਼ੁਰੂ


ਫਾਜਿਲਕਾ 29 ਅਕਤੂਬਰ (ਹਿੰ. ਸ.)। ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖ ਨਵੰਬਰ 2025 ਦੇ ਪਹਿਲੇ ਹਫ਼ਤੇ ਤੋਂ ਸਕਿਊਰਟੀ ਗਾਰਡ ਦਾ ਕੋਰਸ ਸੁ਼ਰੂ ਕਰਵਾਇਆ ਜਾ ਰਿਹਾ ਹੈ । ਫਾਜਿਲਕਾ,ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਸਾਰੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜ਼ੋ ਯੁਵਕ ਸਕਿਊਰਟੀ ਗਾਰਡ ਦਾ ਕੋਰਸ ਕਰਨਾ ਚਾਹੁੰਦੇ ਹਨ, ਉਹ ਯੁਵਕ 30 ਅਕਤੂਬਰ 2025 ਨੂੰ ਸਵੇਰੇ 08:00 ਵਜ੍ਹੇ ਤੋਂ ਸ਼ਾਮ 04:30 ਵਜ੍ਹੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਸਕਿਊਰਟੀ ਗਾਰਡ ਦਾ ਕੋਰਸ ਮੁਫ਼ਤ ਕਰਵਾਇਆ ਜਾਵੇਗਾ ਅਤੇ ਇਸ ਕੋਰਸ ਦੀ ਕੋਈ ਵੀ ਫ਼ੀਸ ਨਹੀਂ ਹੋਵੇਗੀ । ਕੋਰਸ ਪੂਰਾ ਹੋਣ ਤੇ ਮਾਨਤਾ ਪ੍ਰਾਪਤ ਏਜੰਸੀ ਵੱਲੋਂ ਸਰਟੀਫਿਕੇਟ ਦਿੱਤਾ ਜਾਵੇਗਾ ।

ਉਨ੍ਹਾਂ ਦੱਸਿਆ ਕਿ ਕੋਰਸ ਵਿੱਚ ਭਾਗ ਲੈਣ ਲਈ ਯੁਵਕ ਦੀ ਉਮਰ 21 ਤੋਂ 29 ਸਾਲ ਹੋਵੇ, ਯੁਵਕ ਦਸਵੀਂ ਜਾਂ ਬਾਹਰਵੀਂ ਪਾਸ ਹੋਵੇ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜ਼ੋ ਯੁਵਕ ਬਾਹਰਵੀਂ ਪਾਸ ਹਨ ਉਹ ਬਾਹਰਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਕੋਰਸ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 73479-66557 ਤੇ ਸਪੰਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande