ਏਡਜ਼ ਬਾਰੇ ਜਾਗਰੂਕਤਾ ਹੋਣਾ ਅਤਿ ਜ਼ਰੂਰੀ : ਡਾ. ਚੀਮਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਅਕਤੂਬਰ (ਹਿੰ. ਸ.)। ਐਚ.ਆਈ.ਵੀ./ਏਡਜ਼ ਸਬੰਧੀ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਬਲੌਂਗੀ ਦੇ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ. ਡਾ. ਐਚ.ਐਸ. ਚੀਮਾ ਨੇ ਦਸਿਆ ਕਿ ਜ਼ਿਲ੍ਹਾ ਹਸਪਤਾਲ ਫ਼ੇਜ
.


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਅਕਤੂਬਰ (ਹਿੰ. ਸ.)। ਐਚ.ਆਈ.ਵੀ./ਏਡਜ਼ ਸਬੰਧੀ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਬਲੌਂਗੀ ਦੇ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ. ਡਾ. ਐਚ.ਐਸ. ਚੀਮਾ ਨੇ ਦਸਿਆ ਕਿ ਜ਼ਿਲ੍ਹਾ ਹਸਪਤਾਲ ਫ਼ੇਜ 6 ਦੇ ਸੰਪੂਰਨ ਸੁਰੱਖਿਆ ਕੇਂਦਰ ਦੀ ਟੀਮ ਨੇ ਨੂਰ ਨਾਟ ਕਲਾ ਕੇਂਦਰ ਦੇ ਸਹਿਯੋਗ ਨਾਲ ਬਲੌਂਗੀ ਦੇ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਨੁੱਕੜ ਨਾਟਕ ਕਰਵਾਇਆ। ਨਾਟਕ ਰਾਹੀਂ ਸਕੂਲੀ ਬੱਚਿਆਂ ਨੂੰ ਇਸ ਭਿਆਨਕ ਰੋਗ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦਸਿਆ ਕਿ ਏਡਜ਼ ਇਕ ਭਿਆਨਕ ਰੋਗ ਹੈ ਜਿਸ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਏਡਜ਼ ਬਿਮਾਰੀ ਐੱਚਆਈਵੀ ਨਾਮਕ ਵਾਇਰਸ ਤੋਂ ਹੁੰਦੀ ਹੈ। ਐਚ.ਆਈ.ਵੀ. ਦੇ ਸ਼ੁਰੂਆਤੀ ਲੱਛਣਾਂ ਵਿਚ ਬੁਖ਼ਾਰ, ਥਕਾਵਟ, ਮਾਸਪੇਸ਼ੀਆਂ ਵਿਚ ਖਿਚਾਅ, ਜੋੜਾਂ ਵਿਚ ਦਰਦ, ਸਿਰਦਰਦ, ਜ਼ੁਕਾਮ, ਸੁੱਕੀ ਖੰਘ, ਚਿਹਰੇ ’ਤੇ ਨਿਸ਼ਾਨ ਆਦਿ ਸ਼ਾਮਲ ਹਨ। ਇਸ ਦੇ ਫੈਲਣ ਦੇ ਮੁੱਖ ਕਾਰਨ ਸੂਈਆਂ ਅਤੇ ਸਰਿੰਜਾਂ ਦੀ ਸਾਂਝੀ ਵਰਤੋਂ ਕਰਨਾ, ਐੱਚ.ਆਈ.ਵੀ. ਪ੍ਰਭਾਵਤ ਵਿਅਕਤੀ ਦਾ ਖ਼ੂਨ ਤੰਦਰੁਸਤ ਵਿਅਕਤੀ ਦੇ ਸਰੀਰ ਵਿਚ ਚੜ੍ਹਾਉਣ ਨਾਲ ਹੁੰਦਾ ਹੈ। ਇਸ ਬੀਮਾਰੀ ਦੀ ਜਾਂਚ ਅਤੇ ਇਲਾਜ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਹੈਲਪਲਾਈਨ 1097 ’ਤੇ ਸੰਪਰਕ ਕੀਤਾ ਜਾ ਸਕਦਾ ਹੈ l ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੋਨਿਕਾ ਸ਼ਰਮਾ, ਪ੍ਰਸ਼ਾਸਕ ਪ੍ਰਤਾਪ ਜੈਸਵਾਲ, ਸੰਪੂਰਨ ਸੁਰੱਖਿਆ ਕੇਂਦਰ ਦੇ ਮੈਨੇਜਰ ਪੂਨਮ ਸ਼ਰਮਾ, ਮਨਪ੍ਰੀਤ ਕੌਰ ਆਦਿ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande