ਫਾਜ਼ਿਲਕਾ 3 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ ਡੀ ਓ ਰਜਿੰਦਰ ਕੁਮਾਰ ਵਰਮਾ ਵਲੋਂ ਆਈ ਈ ਸੀ ਐਕਟੀਵਿਟੀ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਨੂੰ ਖੇਤ ਵਿੱਚ ਹੀ ਜਜ਼ਬ ਕਰਕੇ ਮਿੱਟੀ ਦੀ ਸਿਹਤ ਸੁਧਾਰ ਕਰਨ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਜਾਗਰੂਕ ਕੀਤਾ ਗਿਆ। ਡਾ. ਜਗਦੀਸ਼ ਅਰੋੜਾ ਜਿਲ੍ਹਾ ਪ੍ਰਸਾਰ ਮਾਹਿਰ (ਪੀ ਏ ਯੂ) ਨੇ ਫਸਲਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਡਾ. ਮਨਪ੍ਰੀਤ ਸਿੰਘ ਪ੍ਰਿੰਸੀਪਲ ਐਗਰੋਨੋਮਿਸਟ (ਪੀ ਏ ਯੂ) ਨੇ ਮੌਜੂਦਾ ਫ਼ਸਲਾਂ ਅਤੇ ਆਉਣਾ ਵਾਲੀ ਹਾੜੀ ਦੀਆਂ ਫਸਲਾਂ ਬਾਰੇ ਵਿਸਥਰਪੂਰਵਕ ਜਾਣਕਾਰੀ ਦਿੱਤੀ। ਏ ਐਸ ਆਈ ਵਿਪਨ ਕੁਮਾਰ ਵਲੋਂ ਆਏ ਹੋਏ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਮੁਹਿੰਮ ਵਿੱਚ ਸਹਯੋਗ ਕਰਨ ਦੀ ਅਪੀਲ ਕਰਦੇ ਹੋਏ ਧਨਵਾਦ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ