ਸਰਕਾਰ ਵੱਲੋਂ ਫੇਜ਼ 11 ਵਿਚਲੀ ਫਲ ਅਤੇ ਸਬਜੀਆਂ ਦੀਆਂ ਏਅਰ ਕੰਡੀਸ਼ਨ ਮੰਡੀ ਵੇਚਣ ਦਾ ਫੈਸਲਾ ਵਾਪਸ ਲੈਣ ਦੀ ਮੰਗ: ਕਾਹਲੋਂ
ਐਸ ਏ ਐਸ ਨਗਰ, 3 ਅਕਤੂਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲਾਇਕ ਪੁੱਤਰ ਘਰ ਦੀਆਂ ਜਾਇਦਾਦਾਂ ਵੇਚ ਕੇ ਗੁਜ਼ਾਰਾ ਕਰਦਾ ਹੈ ਉਸੇ ਤਰ੍ਹਾਂ ਪੰਜਾਬ ਸਰਕਾਰ ਜਾਇਦਾਦਾਂ ਵੇਚ ਕੇ ਆਪਣਾ ਘਰ ਚਲਾ ਰਹੀ ਹੈ। ਉਹ
.


ਐਸ ਏ ਐਸ ਨਗਰ, 3 ਅਕਤੂਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲਾਇਕ ਪੁੱਤਰ ਘਰ ਦੀਆਂ ਜਾਇਦਾਦਾਂ ਵੇਚ ਕੇ ਗੁਜ਼ਾਰਾ ਕਰਦਾ ਹੈ ਉਸੇ ਤਰ੍ਹਾਂ ਪੰਜਾਬ ਸਰਕਾਰ ਜਾਇਦਾਦਾਂ ਵੇਚ ਕੇ ਆਪਣਾ ਘਰ ਚਲਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਮੁਹਾਲੀ ਖੇਤਰ ਵਿੱਚ ਪੈਂਦੇ ਮੈਗਾ ਪ੍ਰੋਜੈਕਟਾਂ ਵਿਚਲੀ ਈ ਡਬਲਯੂ ਐਸ ਵਾਲੀ ਜਮੀਨ ਵੇਚ ਦਿੱਤੀ ਅਤੇ ਹੁਣ ਏਅਰਕੰਡੀਸ਼ਨ ਫਲ ਅਤੇ ਸਬਜੀ ਮੰਡੀ ਵੇਚਣ ਦਾ ਫੈਸਲਾ ਕਰ ਲਿਆ ਹੈ ਜਿਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਪੰਜਾਬ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਮੁਹਾਲੀ ਸ਼ਹਿਰ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਕਿਸਾਨਾਂ ਤੇ ਵਪਾਰੀਆਂ ਵਡੇਰੇ ਹਿੱਤਾਂ ਲਈ ਇਹ ਮੰਡੀ ਬਣਵਾਈ ਸੀ, ਜਿਸ ਨੂੰ ਸਰਕਾਰ ਵੇਚਣ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਮੰਡੀ ਨਾਲ ਜਿੱਥੇ ਸਰਕਾਰ ਨੂੰ ਆਮਦਨ ਹੁੰਦੀ ਹੈ ਉੱਥੇ ਮੁਹਾਲੀ ਦੇ ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨੂੰ ਵੀ ਵੱਡੀ ਸਹੂਲਤ ਮਿਲੀ ਹੈ।ਉਹਨਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਵਿਰੁੱਧ ਵਪਾਰੀਆਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਲਾਮਬੰਦ ਹੋ ਕੇ ਸਰਕਾਰ ਦੇ ਇਸ ਫੈਸਲੇ ਨੂੰ ਵਾਪਸ ਕਰਵਾਉਣ ਲਈ ਸੰਘਰਸ਼ ਕਰਨਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਇਸ ਫੈਸਲੇ ਵਿਰੁੱਧ ਲਾਮਬੰਦ ਕਰੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande