ਵਿਧਾਇਕ ਫਾਜ਼ਿਲਕਾ ਨੇ ਅਧਿਕਾਰੀਆਂ ਨੂੰ ਨਾਲ ਲੈ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਪੁਜ ਕੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਫਾਜ਼ਿਲਕਾ 3 ਅਕਤੂਬਰ (ਹਿੰ. ਸ.)। ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਅਧਿਕਾਰੀਆਂ ਨੂੰ ਨਾਲ ਲੈ ਕੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਮੌਕੇ ’ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ ਅਤੇ ਪਸ਼ੂ ਪਾਲਕਾਂ ਨੂੰ ਕੈਟਲ ਫੀਡ
.


ਫਾਜ਼ਿਲਕਾ 3 ਅਕਤੂਬਰ (ਹਿੰ. ਸ.)। ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਅਧਿਕਾਰੀਆਂ ਨੂੰ ਨਾਲ ਲੈ ਕੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਮੌਕੇ ’ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ ਅਤੇ ਪਸ਼ੂ ਪਾਲਕਾਂ ਨੂੰ ਕੈਟਲ ਫੀਡ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ ਵਿਸ਼ੇਸ਼ ਤੌਰ ’ਤੇ ਨਾਲ ਮੌਜੂਦ ਸਨ। ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਹੜ੍ਹ ਪੀੜ੍ਹਤ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਰਾਮ ਸਿੰਘ ਭੈਣੀ, ਝੰਗੜ ਭੈਣੀ, ਗੁਲਾਬਾ ਭੈਣੀ, ਗੱਟੀ ਨੰ. 1, ਰੇਤੇ ਵਾਲੀ ਭੈਣੀ, ਢਾਣੀ ਸੱਦਾ ਸਿੰਘ ਆਦਿ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ *ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਫਸਲਾਂ ਦੀ ਗਿਰਦਾਵਰੀ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਤੇ ਨੁਕਸਾਨੇ ਗਏ ਮਕਾਨਾਂ ਦਾ ਸਰਵੇਅ ਚੱਲ ਰਿਹਾ ਤੇ ਜਿਵੇਂ ਹੀ ਮੁਕੰਮਲ ਹੋ ਗਿਆ ਤਾਂ ਜਲਦ ਤੋਂ ਜਲਦ ਹਰੇਕ ਨੁਕਸਾਨ ਦਾ ਮੁਆਵਜਾ ਹੜ੍ਹ ਪੀੜਤ ਨੂੰ ਮੁਹਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਪੀੜਤਾਂ ਦੇ ਨੁਕਸਾਨ ਦੀ ਹਰ ਤਰ੍ਹਾਂ ਨਾਲ ਭਰਪਾਈ ਕਰੇਗੀ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਹੜ੍ਹਾਂ ਨਾਲ ਜਿਸ ਕਿਸੇ ਦਾ ਜੋ ਵੀ ਨੁਕਸਾਨ ਹੋਇਆ ਹੈ, ਸਾਰੇ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ, ਕਿਸੇ ਨੂੰ ਵੀ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਮੁਆਵਜੇ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹਾਂ ਕਰਕੇ ਕਿਸਾਨਾਂ ਤੇ ਲੋਕਾਂ ਨੂੰ ਪਹਿਲਾਂ ਹੀ ਨੁਕਸਾਨ ਬਹੁਤ ਹੋਇਆ ਹੈ, ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।ਉਹ ਪਸ਼ੂ ਪਾਲਕਾਂ ਲਈ ਪਿੰਡਾਂ ਵਿਚ ਕੈਟਲ ਫੀਡ ਲੈ ਕੇ ਵੀ ਪਹੁੰਚ ਰਹੇ ਹਨ ਤਾਂ ਜੋ ਕੋਈ ਵੀ ਬੇਜੁਬਾਨ ਖੁਰਾਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਬੇਜੁਬਾਨਾਂ ਲਈ ਫੀਡ ਲਗਾਤਾਰ ਪਸ਼ੂ ਪਾਲਕਾਂ ਤੱਕ ਪੁੱਜਦੀ ਕਰ ਰਹੇ ਹਨ ਤਾਂ ਲੋਕਾਂ ਦਾ ਹਰੇ ਚਾਰੇ ਦਾ ਵੀ ਨੁਕਸਾਨ ਹੋ ਗਿਆ ਹੈ, ਇਸ ਦੇ ਬਦਲ ਵਜੋਂ ਕੈਟਲ ਫੀਡ ਦਿੱਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande