ਅਜਨਾਲਾ, 3 ਅਕਤੂਬਰ (ਹਿੰ. ਸ.)। ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ .ਪੀ. ਮਨਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਰਮਦਾਸ ਦੀ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਪਿਸਟਲ, ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ, ਜਿੰਨ੍ਹਾਂ ਦੀ ਪਛਾਣ ਸਤਨਾਮ ਮਸੀਹ ਤੇ ਵਿਸ਼ਾਲ ਮਸੀਹ ਦੋਵੇਂ ਵਾਸੀ ਪਿੰਡ ਗੁਰਚੱਕ (ਗੁਰਦਾਸਪੁਰ) ਅਤੇ ਰਾਜਾ ਮਸੀਹ ਵਾਸੀ ਪਿੰਡ ਕੁਰਾਲੀਆਂ (ਅਜਨਾਲਾ) ਵਜੋਂ ਹੋਈ ਹੈ, ਨੂੰ ਕਾਬੂ ਕੀਤਾ ਗਿਆ ਹੈ । ਇਨ੍ਹਾਂ ਤਿੰਨਾਂ ਵਿਅਕਤੀਆਂ ਖ਼ਿਲਾਫ਼ ਥਾਣਾ ਰਮਦਾਸ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ