ਨਵੀਂ ਦਿੱਲੀ, 3 ਅਕਤੂਬਰ (ਹਿੰ.ਸ.)। ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਜੇਲ੍ਹ ’ਚ ਬੰਦ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ. ਅੰਗਮੋ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਵਾਂਗਚੁਕ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਵਾਂਗਚੁਕ ਨੂੰ 26 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਬੰਦ ਹਨ।ਗੀਤਾਂਜਲੀ ਵੱਲੋਂ ਵਕੀਲ ਸਰਵਮ ਰਿਤਮ ਖਰੇ ਨੇ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ ਹੋਏ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਗੀਤਾਂਜਲੀ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਵਾਂਗਚੁਕ ਦੀ ਗ੍ਰਿਫ਼ਤਾਰੀ ਦੇ ਇੱਕ ਹਫ਼ਤੇ ਬਾਅਦ ਵੀਉਨ੍ਹਾਂ ਦੀ ਸਿਹਤ ਬਾਰੇ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਹੈ।ਜ਼ਿਕਰਯੋਗ ਹੈ ਕਿ ਵਾਂਗਚੁਕ ਲੱਦਾਖ ਲਈ ਪੂਰਨ ਰਾਜ ਦੀ ਮੰਗ ਕਰ ਰਹੇ ਸਨ। ਲੱਦਾਖ ਵਿੱਚ ਪ੍ਰਦਰਸ਼ਨਾਂ ਦੌਰਾਨ ਹਿੰਸਾ ਭੜਕਣ ਤੋਂ ਬਾਅਦ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ