ਅੰਮ੍ਰਿਤਸਰ ’ਚ ਦੋ ਹੈਂਡ ਗ੍ਰਨੇਡ ਸਮੇਤ ਇੱਕ ਸ਼ੱਕੀ ਗ੍ਰਿਫ਼ਤਾਰ
ਚੰਡੀਗੜ੍ਹ, 3 ਅਕਤੂਬਰ (ਹਿੰ.ਸ.)। ਪੰਜਾਬ ਪੁਲਿਸ ਨੇ ਦੀਵਾਲੀ ਤੋਂ ਪਹਿਲਾਂ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਸ਼ੱਕੀ ਨੂੰ ਦੋ ਹੈਂਡ ਗ੍ਰਨੇਡ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ
ਬਰਾਮਦ ਕੀਤੇ ਗਏ ਹੈਂਡ ਗ੍ਰਨੇਡ


ਚੰਡੀਗੜ੍ਹ, 3 ਅਕਤੂਬਰ (ਹਿੰ.ਸ.)। ਪੰਜਾਬ ਪੁਲਿਸ ਨੇ ਦੀਵਾਲੀ ਤੋਂ ਪਹਿਲਾਂ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਸ਼ੱਕੀ ਨੂੰ ਦੋ ਹੈਂਡ ਗ੍ਰਨੇਡ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਜਾਰੀ ਬਿਆਨ ਵਿੱਚ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਤਰਨਤਾਰਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਤੋਂ ਦੋ ਹੱਥਗੋਲੇ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨੀ ਆਈਐਸਆਈ ਏਜੰਟਾਂ ਦੇ ਸੰਪਰਕ ਵਿੱਚ ਸੀ ਅਤੇ ਉਸ ਨੂੰ ਇਹ ਖੇਪ ਸਰਹੱਦ ਪਾਰੋਂ ਮਿਲੀ ਸੀ। ਮੁਲਜ਼ਮ ਦੇ ਪੁਰਾਣੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਸਦੀ ਨਿਸ਼ਾਨਦੇਹੀ ’ਤੇ ਹੋਰ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਅੰਮ੍ਰਿਤਸਰ ਦੇ ਘਰਿੰਡਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande