69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ 17 ਲੜਕੀਆਂ ਦੇ ਫਰੀ ਸਟਾਈਲ ਕੁਸ਼ਤੀਆਂ ਤੇ ਬਾਕਸਿੰਗ ਦਾ ਹੋਇਆ ਆਗਾਜ਼
ਪਟਿਆਲਾ, 3 ਅਕਤੂਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈ.ਸਿੱ. ਸੰਜੀਵ ਸ਼ਰਮਾ ਦੇ
.


ਪਟਿਆਲਾ, 3 ਅਕਤੂਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈ.ਸਿੱ. ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਗਏ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਕਿਹਾ ਅੰਡਰ 17 ਲੜਕੀਆਂ ਦੇ ਫਰੀ ਸਟਾਇਲ ਕੁਸ਼ਤੀਆਂ ਅਤੇ ਅੰਡਰ 17 ਲੜਕੀਆਂ ਬਾਕਸਿੰਗ ਦੇ ਅੰਤਰ ਜਿਲਾ ਮੁਕਾਬਲੇ ਪੀ.ਐਮ.ਸ਼ੀ੍ ਸਰਕਾਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ 3 ਅਕਤੂਬਰ ਤੋਂ 6 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਬਰਨਾਲਾ ਜ਼ਿਲ੍ਹੇ ਦੇ ਸਪੋਰਟਸ ਕੋਆਰਡੀਨੇਟਰ ਸਿਮਰਦੀਪ ਸਿੰਘ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande