ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਸੁਚੇਤ ਨਾਗਰਿਕ ਬਣਨ ਲਈ ਪ੍ਰੇਰਿਆ
ਜਲੰਧਰ , 30 ਅਕਤੂਬਰ (ਹਿੰ.ਸ.)| ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ਚੌਕਸੀ: ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ 2 ਨਵੰਬਰ ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਵੱਲੋਂ
ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਸੁਚੇਤ ਨਾਗਰਿਕ ਬਣਨ ਲਈ ਪ੍ਰੇਰਿਆ


ਜਲੰਧਰ , 30 ਅਕਤੂਬਰ (ਹਿੰ.ਸ.)|

ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ਚੌਕਸੀ: ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ 2 ਨਵੰਬਰ ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਵੱਲੋਂ ਅੱਜ ਸਥਾਨਕ ਖਾਲਸਾ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਹਰਪ੍ਰੀਤ ਸਿੰਘ ਮੰਡੇਰ, ਕਾਲਜ ਦੀ ਪ੍ਰਿੰਸੀਪਲ ਨਵਦੀਪ ਕੌਰ, ਪ੍ਰੋਫੈਸਰ ਡਾ. ਸੁਮਨ ਚੋਪੜਾ (ਵਾਈਸ ਪ੍ਰਿੰਸੀਪਲ), ਪ੍ਰੋਫੈਸਰ ਸਤਪਾਲ ਸਿੰਘ, ਪ੍ਰੋਫੈਸਰ ਡਾ.ਬਲਰਾਜ ਕੌਰ, ਪ੍ਰੋਫੈਸਰ ਅਮਿਤਾ ਸ਼ਾਹਿਦ, ਪ੍ਰੋਫੈਸਰ ਡਾ.ਰਛਪਾਲ ਸਿੰਘ ਸੰਧੂ , ਸਮਾਜ ਸੇਵੀ ਪ੍ਰਵੀਨ ਅਬਰੋਲ ਅਤੇ ਕਾਲਜ ਦੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ।

ਸੈਮੀਨਾਰ ਦੌਰਾਨ ਵਿਦਿਆਰਥੀਆਂ ਨਾਲ ਰੂ-ਬਰੂ ਹੁੰਦਿਆਂ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਇਕ ਜ਼ਿੰਮੇਵਾਰ ਅਤੇ ਸੁਚੇਤ ਨਾਗਰਿਕ ਦੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਹਰਪ੍ਰੀਤ ਸਿੰਘ ਮੰਡੇਰ ਨੇ ਭ੍ਰਿਸ਼ਟਾਚਾਰ ਵਧਣ ਦੇ ਕਾਰਨਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ, ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮ ਵਿਚ ਘਪਲੇਬਾਜ਼ੀ ਕਰਦਾ ਹੈ, ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ 1800-1800-1000 ਅਤੇ ਵੈੱਬਸਾਈਟ www.vigilancebureau.punjab.gov.in ਅਤੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਵੱਟਸਐਪ ਨੰਬਰ 95012-00200 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਜੀਲੈਂਸ ਬਿਊਰੋ ਨਾਲ ਸਹਿਯੋਗ ਕਰਨ ਲਈ ਸਹੁੰ ਵੀ ਚੁਕਾਈ ਗਈ ਅਤੇ ਜਾਗਰੂਕਤਾ ਪੈਂਫਲੈੱਟ ਵੀ ਵੰਡੇ ਗਏ।

........

---------------

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande