
ਬਰਨਾਲਾ, 30 ਅਕਤੂਬਰ (ਹਿੰ. ਸ.)। ਭਾਰਤੀ ਰਾਸ਼ਟਰੀ ਰਾਜਮਾਰਗ ਪ੍ਰਾਧਿਕਰਣ (ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ) ਲੁਧਿਆਣਾ ਦੀ ਪ੍ਰੋਜੈਕਟ ਡਾਇਰੈਕਟਰ ਪ੍ਰਿਯੰਕਾ ਮੀਨਾ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਹੇਠ, ਮੇਸਰਜ਼ ਰਾਮ ਕੁਮਾਰ ਬਠਿੰਡਾ–ਲੁਧਿਆਣਾ ਹਾਈਵੇ ਪ੍ਰਾਈਵੇਟ ਲਿਮਿਟੇਡ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ 100 ਹੋਣਹਾਰ ਵਿਦਿਆਰਥਣਾਂ ਨੂੰ ਸਾਈਕਲ ਵੰਡੇ । ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੇਨਿਥ ਅਤੇ ਪ੍ਰੋਜੈਕਟ ਡਾਇਰੈਕਟਰ ਪ੍ਰਿਯੰਕਾ ਮੀਨਾ ਵੱਲੋਂ ਬਰਨਾਲਾ ਜ਼ਿਲ੍ਹੇ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡੇ। ਡਿਪਟੀ ਕਮਿਸ਼ਨਰ ਟੀ ਬੇਨਿਥ ਨੇ ਕਿਹਾ ਕਿ ਭਾਰਤੀ ਰਾਸ਼ਟਰੀ ਰਾਜਮਾਰਗ ਪ੍ਰਾਧਿਕਰਣ ਵੱਲੋਂ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਕੀਤੇ ਜਾ ਰਹੇ ਅਜਿਹੇ ਉਪਰਾਲੇ ਬੇਹੱਦ ਸਰਾਹਣਯੋਗ ਹਨ।ਇਹ ਨਾ ਸਿਰਫ਼ ਪਿੰਡਾਂ ਦੀਆਂ ਬੇਟੀਆਂ ਨੂੰ ਸਿੱਖਿਆ ਪ੍ਰਤੀ ਪ੍ਰੇਰਿਤ ਕਰਦੇ ਹਨ, ਸਗੋਂ ਉਨ੍ਹਾਂ ਵਿੱਚ ਆਤਮਨਿਰਭਰਤਾ ਅਤੇ ਖੁਦ-ਭਰੋਸੇ ਦੀ ਭਾਵਨਾ ਵੀ ਮਜ਼ਬੂਤ ਕਰਦੇ ਹਨ। ਸ਼੍ਰੀਮਤੀ ਪ੍ਰਿਯੰਕਾ ਮੀਨਾ, ਪ੍ਰੋਜੈਕਟ ਡਾਇਰੈਕਟਰ ਨੇ ਕਿਹਾ ਕਿ ਐਨ ਐਚ ਏ ਆਈ ਸਿਰਫ਼ ਸੜਕਾਂ ਦੇ ਨਿਰਮਾਣ ਤੱਕ ਸੀਮਿਤ ਨਹੀਂ ਹੈ। ਇਨ੍ਹਾਂ ਵੱਲੋਂ ਸਮਾਜਿਕ ਭਲਾਈ ਅਤੇ ਸਮਾਜ ਦੇ ਨਿਰਮਾਣ ਵਿੱਚ ਵੀ ਸਰਗਰਮ ਭੂਮਿਕਾ ਨਿਭਾਈ ਜਾਂਦੀ ਹੈ। ''ਪਿੰਡਾਂ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਾਈਕਲਾਂ ਪ੍ਰਦਾਨ ਕਰਨਾ ਸਾਡੇ ਵੱਲੋਂ ਉਨ੍ਹਾਂ ਦੀ ਸਿੱਖਿਆ ਯਾਤਰਾ ਨੂੰ ਹੋਰ ਸੁਰੱਖਿਅਤ ਅਤੇ ਪ੍ਰੇਰਣਾਦਾਇਕ ਬਣਾਉਣ ਵੱਲ ਇੱਕ ਛੋਟੀ ਜਿਹੀ ਕੋਸ਼ਿਸ਼ ਹੈ,'' ਉਨ੍ਹਾਂ ਕਿਹਾ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ