ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਹੜ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਿਆ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 30 ਅਕਤੂਬਰ (ਹਿੰ. ਸ.)। ਐਡਵੋਕੇਟ ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਹੇਠ ਅੱਜ ਬਲਾਕ ਖੇਤੀਬਾੜੀ ਦਫਤਰ ਕਿਸ਼ਨਕੋਟ ਸ਼੍ਰੀ ਹਰਗੋਬਿੰਦਪੁਰ ਵਿਖੇ ਹੜ ਪੀੜਤ ਪਿੰਡਾਂ ਦੇ ਕਿਸਾਨਾਂ ਨੂੰ 100% ਸਬਸਿਡੀ ਤੇ ਕਣਕ ਦਾ ਬੀਜ ਵੰਡਿਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਰਣਧ
,


ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 30 ਅਕਤੂਬਰ (ਹਿੰ. ਸ.)। ਐਡਵੋਕੇਟ ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਹੇਠ ਅੱਜ ਬਲਾਕ ਖੇਤੀਬਾੜੀ ਦਫਤਰ ਕਿਸ਼ਨਕੋਟ ਸ਼੍ਰੀ ਹਰਗੋਬਿੰਦਪੁਰ ਵਿਖੇ ਹੜ ਪੀੜਤ ਪਿੰਡਾਂ ਦੇ ਕਿਸਾਨਾਂ ਨੂੰ 100% ਸਬਸਿਡੀ ਤੇ ਕਣਕ ਦਾ ਬੀਜ ਵੰਡਿਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਰਣਧੀਰ ਸਿੰਘ, ਪੀ.ਏ ਸੁਖਦੇਵ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਰਜਿੰਦਰ ਕੁਮਾਰ ਮੌਜੂਦ ਸਨ। ਉਨ੍ਹਾਂ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਬੀਜ ਦੀ ਵੰਡ ਕੀਤੀ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਜੋ ਰੁਝੇਵੇਂ ਕਾਰਨ ਇਥੇ ਨਹੀਂ ਸਨ, ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦਾ ਐਲਾਨ ਕੀਤਾ ਗਿਆ ਸੀ ਅਤੇ ਪੰਜਾਬ ਸਰਕਾਰ ਦੇ ਕੀਤੇ ਹੋਏ ਵਾਅਦੇ ਅਨੁਸਾਰ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਰਾਹੀਂ ਭੇਜਿਆ ਕਣਕ ਦਾ ਬੀਜ ਵੰਡਿਆ ਗਿਆ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹੜ ਪ੍ਰਭਾਵਿਤ ਕਿਸਾਨ ਨੂੰ ਮੁਫਤ ਬੀਜ ਮੁਹੱਈਆ ਕਰਵਾਇਆ ਜਾਵੇਗਾ।

ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਰਜਿੰਦਰ ਕੁਮਾਰ ਨੇ ਕਿਸਾਨਾਂ ਨੂੰ https://www.agrimachinerypb.com/ ਪੋਰਟਲ ਤੇ ਕਿਸਾਨ ਕਣਕ ਦਾ ਬੀਜ ਲੈਣ ਲਈ ਰਜਿਸਟਰੇਸ਼ਨ ਕਰਵਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਹੜ ਪ੍ਰਭਾਵਿਤ ਕਿਸਾਨਾਂ ਲਈ 100% ਸਬਸਿਡੀ ਤੇ ਅਤੇ ਜਨਰਲ ਬੀਜ 50% ਸਬਸਿਡੀ ਤੇ ਦਿੱਤਾ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande