ਹਰਭਜਨ ਸਿੰਘ ਈ.ਟੀ.ਓ. ਵਲੋਂ ਪੇਂਡੂ ਹਲਕਿਆਂ ਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ
ਚੰਡੀਗੜ੍ਹ, 30 ਅਕਤੂਬਰ (ਹਿੰ. ਸ.)। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੂਬੇ ਦੇ ਪੇਂਡੂ ਹਲਕਿਆਂ ਵਿੱਚ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸ
.


ਚੰਡੀਗੜ੍ਹ, 30 ਅਕਤੂਬਰ (ਹਿੰ. ਸ.)।

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੂਬੇ ਦੇ ਪੇਂਡੂ ਹਲਕਿਆਂ ਵਿੱਚ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਰਾਜ ਦੀਆਂ 10778 ਕਿਲੋਮੀਟਰ ਸੜਕਾਂ ਦੀ ਖਾਸ ਮੁਰੰਮਤ ਦੇ ਕੰਮ ਸ਼ੁਰੂ ਕੀਤਾ ਗਿਆ ਹੈ।

ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਹੈ ਮਹਿਕਮੇ ਵੱਲੋਂ ਲਿੰਕ ਸੜਕਾਂ ਦੀ ਮੌਜੂਦਾ ਸਪੈਸ਼ਲ ਰਿਪੇਅਰ ਦੇ ਕੰਮ ਸਾਲ 2022-23, 2023-24, 2024-25 ਅਤੇ ਸਾਲ 2025-26 ਵਿੱਚ ਸਪੈਸ਼ਲ ਰਿਪੇਅਰ ਲਈ ਡਿਊ ਹੋਈ ਸੜਕਾਂ ਨਾਲ ਸਬੰਧਤ ਹਨ। ਇਸ ਪ੍ਰੋਗਰਾਮ ਵਿੱਚ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ 81 ਮਾਰਕੀਟ ਕਮੇਟੀਆਂ ਦੀਆਂ ਸੜਕਾਂ ਦਾ ਕੰਮ ਕੀਤਾ ਜਾਵੇਗਾ। ਇਹਨਾਂ ਸੜਕਾਂ ਦੀ ਖਾਸ ਮੁਰੰਮਤ ਲਈ ਪੰਜਾਬ ਮੰਡੀ ਬੋਰਡ ਤੋਂ ਲੋੜੀਂਦੀ ਪ੍ਰਸ਼ਾਸਨਕੀ ਪ੍ਰਵਾਨਗੀਆਂ ਪ੍ਰਾਪਤ ਹੋਣ ਉਪਰੰਤ ਪਾਰਦਰਸ਼ੀ ਟੈਂਡਰਿੰਗ ਪ੍ਰਕਿਰਿਆ ਰਾਹੀਂ ਕੰਮ ਅਲਾਟ ਕਰ ਦਿੱਤੇ ਗਏ ਹਨ ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁਰੰਮਤ ਦੇ ਕੰਮਾਂ ਦੀ ਅਲਾਟਮੈਂਟ ਵਿੱਚ ਹੋ ਤੇਜ਼ੀ ਲਿਆਉਣ ਦੇ ਹੁਕਮ ਦਿੰਦਿਆਂ ਅਤੇ ਨਾਲ ਹੀ ਇਸ ਸਬੰਧੀ ਵਿਸਥਾਰਪੂਰਵਕ ਰਿਪੋਰਟ ਭੇਜਣ ਲਈ ਕਿਹਾ।

ਲੋਕ ਨਿਰਮਾਣ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਦਾ ਹੁਕਮ ਦਿੰਦਿਆਂ ਵਿਭਾਗੀ ਵਿਜੀਲੈਂਸ ਕਮੇਟੀ ਵਲੋਂ ਨਾਭਾ ਮਾਰਕਿਟ ਕਮੇਟੀ ਦੀ ਲੱਗਭਗ 2.5 ਕਿ. ਮੀ. ਸੜਕ ਚੈੱਕ ਕੀਤੀ ਗਈ ਅਤੇ ਚੱਲਦੇ ਕੰਮ ਵਿੱਚ ਹੀ ਊਣਤਾਈਆਂ ਨੂੰ ਠੀਕ ਕਰਵਾਉਣ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੀ ਚੈਕਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਕੰਮ ਦੀ ਮਿਆਰ ਵਿੱਚ ਕਿਸੇ ਕਿਸਮ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande