ਪੰਜਾਬੀ ਸਾਹਿਤ ਸਿਰਜਣ, ਕਵਿਤਾ ਗਾਇਨ ਅਤੇ ਕੁਇਜ਼ ਮੁਕਾਬਲੇ-2025 ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਕਤੂਬਰ (ਹਿੰ. ਸ.)। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਪੰਜਾਬੀ ਸਾਹਿਤ ਸਿਰ
.


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਕਤੂਬਰ (ਹਿੰ. ਸ.)। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਪੰਜਾਬੀ ਸਾਹਿਤ ਸਿਰਜਣ, ਕਵਿਤਾ ਗਾਇਨ ਅਤੇ ਕੁਇਜ਼ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਡਾ. ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਐੱਸ.ਏ.ਐੱਸ.ਨਗਰ ਸਨ।

ਸ਼ੁਰੂਆਤ ਵਿਚ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਮੁੱਖ ਮਹਿਮਾਨਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ 'ਜੀ ਆਇਆਂ ਨੂੰ' ਕਹਿੰਦਿਆਂ ਕਰਵਾਏ ਜਾ ਰਹੇ ਇਨਾਮ ਵੰਡ ਸਮਾਗਮ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਐੱਸ.ਏ.ਐੱਸ.ਨਗਰ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਸਰਗਰਮੀਆਂ ਤੋਂ ਹਾਜ਼ਰੀਨ ਨੂੰ ਜਾਣੂ ਵੀ ਕਰਵਾਇਆ ਗਿਆ।

ਡਾ. ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਐੱਸ.ਏ.ਐੱਸ.ਨਗਰ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਇਨ੍ਹਾਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਗਿਆ ਕਿ ਇਨ੍ਹਾਂ ਵਿਦਿਆਰਥੀਆਂ ਦੇ ਅਵੱਲ ਆਉਣ ਦਾ ਕਾਰਨ ਅਧਿਆਪਕਾਂ ਦੁਆਰਾ ਦਿੱਤਾ ਸਹੀ ਮਾਰਗਦਰਸ਼ਨ ਅਤੇ ਮਾਪਿਆਂ ਦਾ ਸਹਿਯੋਗ ਹੈ। ਉਨ੍ਹਾਂ ਨੇ ਆਖਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਸਕੂਲਾਂ ਵਿੱਚ ਪੜ੍ਹ ਰਹੇ ਹੋਰਨਾਂ ਸੂਬਿਆਂ ਦੇ ਬੱਚਿਆਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ, ਜੋ ਕਿ ਮਾਂ-ਬੋਲੀ ਪੰਜਾਬੀ ਦੇ ਸੁਨਹਿਰੀ ਭਵਿੱਖ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ ਗਈ।

ਪੰਜਾਬੀ ਸਾਹਿਤ ਸਿਰਜਣ ਮੁਕਾਬਲੇ ਅਤੇ ਕਵਿਤਾ ਗਾਇਨ ਮੁਕਾਬਲੇ 2025 ਵਿਚ ‘ਕਹਾਣੀ ਰਚਨਾ’ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਭਜੋਤ ਸਿੰਘ (ਸ ਹ ਸ ਰਡਿਆਲਾ), ਦੂਜਾ ਸਥਾਨ ਸਰਤਾਜ ਸਿੰਘ (ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਮੋਹਾਲੀ) ਅਤੇ ਤੀਜਾ ਸਥਾਨ ਅਵਿਨਾਸ਼ਜੋਤ ਸਿੰਘ (ਗਿਲਕੋ ਇੰਟਰਨੈਸ਼ਨਲ ਸਕੂਲ), ‘ਕਵਿਤਾ ਰਚਨਾ’ ਮੁਕਾਬਲੇ ਵਿੱਚ ਪਹਿਲਾ ਸਥਾਨ ਅੰਬਿਕਾ ਸੋਫ਼ਤ (ਗਿਲਕੋ ਇੰਟਰਨੈਸ਼ਨਲ ਸਕੂਲ), ਦੂਜਾ ਸਥਾਨ ਰਣਜੀਤ ਕੌਰ (ਸ ਹ ਸ ਦੱਪਰ) ਅਤੇ ਤੀਜਾ ਸਥਾਨ ਆਫ਼ਰੀਨ (ਸਕੂਲ ਆਫ਼ ਐਮੀਨੈਂਸ, ਬਾਕਰਪੁਰ), ‘ਲੇਖ ਰਚਨਾ’ ਮੁਕਾਬਲੇ ਵਿੱਚ ਪਹਿਲਾ ਸਥਾਨ ਏਕਮਜੋਤ ਕੌਰ (ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸਵਾੜਾ), ਦੂਜਾ ਸਥਾਨ ਗੁਰਸੀਰਤ ਕੌਰ (ਇਨਫੈਂਟ ਜੀਜਸ ਕਾਨਵੇਂਟ ਸਕੂਲ) ਅਤੇ ਤੀਜਾ ਸਥਾਨ ਸਵੈਨ ਸਹੋਤਾ (ਸ ਹ ਸ ਦੱਪਰ) ਅਤੇ ‘ਕਵਿਤਾ ਗਾਇਨ’ ਮੁਕਾਬਲੇ ਵਿੱਚ ਪਹਿਲਾ ਸਥਾਨ ਗੁਰਜੋਤ ਕੌਰ (ਸ ਸ ਸ ਸ ਮੁਲਾਂਪੁਰ ਗਰੀਬਦਾਸ), ਦੂਜਾ ਸਥਾਨ ਸੁਨੇਹਾ (ਸ ਹ ਸ ਦੱਪਰ) ਅਤੇ ਤੀਜਾ ਸਥਾਨ ਪਵਨੀਤ ਸਿੰਘ (ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸੈਕਟਰ-66, ਮੋਹਾਲੀ)ਨੇ ਪ੍ਰਾਪਤ ਕੀਤਾ। ਕੁਇਜ਼ ਮੁਕਾਬਲੇ 2025 ਵਿਚ ‘ਵਰਗ ੳ’ (ਛੇਵੀਂ ਤੋਂ ਅੱਠਵੀਂ) ਵਿੱਚ ਪਹਿਲਾ ਸਥਾਨ ਗੁਰਜੋਤ ਸਿੰਘ (ਸ.ਹ.ਸ ਕਾਰਕੌਰ), ਦੂਜਾ ਸਥਾਨ ਹਰਲੀਨ ਕੌਰ (ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6, ਮੋਹਾਲੀ) ਅਤੇ ਤੀਜਾ ਸਥਾਨ ਗੁਰਮਨਪ੍ਰੀਤ ਸਿੰਘ (ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ, ਸੈਕਟਰ-92 ਮੋਹਾਲੀ), ‘ਵਰਗ ਅ’ (ਨੌਵੀਂ ਤੋਂ ਬਾਰ੍ਹਵੀਂ) ਵਿੱਚ ਪਹਿਲਾ ਸਥਾਨ ਹਰਜੋਤ ਸਿੰਘ, (ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸ ਸੈਕਟਰ-66, ਮੋਹਾਲੀ), ਦੂਜਾ ਸਥਾਨ ਜਪਨਿਮਿਤ ਸਿੰਘ (ਸ਼ਿਸ਼ੂ ਨਿਕੇਤਨ ਪਬਲਿਕ ਸਕੂਲ ਸੈਕਟਰ-66, ਮੋਹਾਲੀ) ਅਤੇ ਤੀਜਾ ਸਥਾਨ ਸਿਮਰਨ ਕੌਰ (ਸ ਸ ਸ ਸ ਝੰਜੇੜੀ,‘ਵਰਗ ੲ’(ਗ੍ਰੈਜੂਏਸ਼ਨ) ਵਿੱਚੋਂ ਪਹਿਲਾ ਸਥਾਨ ਮਨਪ੍ਰੀਤ ਕੌਰ (ਸਰਕਾਰੀ ਕਾਲਜ, ਡੇਰਾ ਬੱਸੀ), ਦੂਜਾ ਸਥਾਨ ਨਵਜੋਤ ਸਿੰਘ (ਸਰਕਾਰੀ ਕਾਲਜ, ਫੇਜ਼-6, ਮੋਹਾਲੀ) ਅਤੇ ਤੀਜਾ ਸਥਾਨ ਜੈਸਮੀਨ ਕੌਰ (ਸਰਕਾਰੀ ਕਾਲਜ, ਡੇਰਾ ਬੱਸੀ) ਨੇ ਪ੍ਰਾਪਤ ਕੀਤਾ।

ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਡਾ. ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਐੱਸ.ਏ.ਐੱਸ.ਨਗਰ, ਸ. ਅੰਗਰੇਜ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਐੱਸ.ਏ.ਐੱਸ.ਨਗਰ ਅਤੇ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕ੍ਰਮਵਾਰ 1000/-, 750/, 500/- ਦੀਆਂ ਵਿਭਾਗੀ ਪੁਸਤਕਾਂ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਵਿਦਿਆਰਥੀਆਂ ਦੇ ਸਨਮਾਨ ਉਪਰੰਤ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਗਮ ਵਿਚ ਦਫ਼ਤਰ ਦਾ ਸਮੂਹ ਸਟਾਫ਼ ਵੀ ਮੌਜੂਦ ਸੀ| ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਐੱਸ.ਏ.ਐੱਸ.ਨਗਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande