
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 30 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਜਿਲ੍ਹੇ ਭਰ ਅੰਦਰ ਪਰਾਲੀ ਪ੍ਰਬੰਧਨ ਅਤੇ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਮੁਹਿੰਮ ਚੱਲ ਰਹੀ ਹੈ।
ਪਰਾਲੀ ਪ੍ਰੋਟੈਕਸ਼ਨ ਫੋਰਸ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਵੱਲੋਂ ਪਿੰਡ ਚੋਣੇ, ਮਧਰਾ, ਨੰਗਲ, ਚੋੜਾ ਅਤੇ ਅਠਵਾਲ ਵਿਖੇ ਵਿਜਿਟ ਕੀਤੀ ਗਈ।
ਰਜਿੰਦਰ ਕੁਮਾਰ ਬਲਾਕ ਨੋਡਲ ਅਫ਼ਸਰ ਹਰਗੋਬਿੰਦਪੁਰ ਸਾਹਿਬ ਵਲੋਂ ਕਿਸਾਨਾਂ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਗਈ ਅਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ