ਦੇਸ਼ ਭਰ ਦੇ 1,466 ਪੁਲਿਸ ਅਤੇ ਸੁਰੱਖਿਆ ਬਲ ਜਵਾਨਾਂ ਨੂੰ 'ਕੇਂਦਰੀ ਗ੍ਰਹਿ ਮੰਤਰੀ ਦਕਸ਼ਤਾ ਪਦਕ', ਛੱਤੀਸਗੜ੍ਹ ਦੇ ਹਿੱਸੇ ਸਭ ਤੋਂ ਵੱਧ 200 ਮੈਡਲ
ਨਵੀਂ ਦਿੱਲੀ, 31 ਅਕਤੂਬਰ (ਹਿੰ.ਸ.)। ਕੇਂਦਰ ਸਰਕਾਰ ਨੇ ਦੇਸ਼ ਭਰ ਦੇ 1,466 ਪੁਲਿਸ ਅਤੇ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ''ਕੇਂਦਰੀ ਗ੍ਰਹਿ ਮੰਤਰੀ ਦਕਸ਼ਤਾ ਪਦਕ'' ਨਾਲ ਸਨਮਾਨਿਤ ਕੀਤਾ ਹੈ। ਇਹ ਸਨਮਾਨ ਵਿਸ਼ੇਸ਼ ਅਭਿਆਨ, ਜਾਂਚ, ਖੁਫੀਆ ਕਾਰਜ ਅਤੇ ਫੋਰੈਂਸਿਕ ਵਿਗਿਆਨ ਦੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ
ਕੇਂਦਰੀ ਗ੍ਰਹਿ ਮੰਤਰੀ ਦਕਸ਼ਤਾ ਪਦਕ।


ਨਵੀਂ ਦਿੱਲੀ, 31 ਅਕਤੂਬਰ (ਹਿੰ.ਸ.)। ਕੇਂਦਰ ਸਰਕਾਰ ਨੇ ਦੇਸ਼ ਭਰ ਦੇ 1,466 ਪੁਲਿਸ ਅਤੇ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ 'ਕੇਂਦਰੀ ਗ੍ਰਹਿ ਮੰਤਰੀ ਦਕਸ਼ਤਾ ਪਦਕ' ਨਾਲ ਸਨਮਾਨਿਤ ਕੀਤਾ ਹੈ। ਇਹ ਸਨਮਾਨ ਵਿਸ਼ੇਸ਼ ਅਭਿਆਨ, ਜਾਂਚ, ਖੁਫੀਆ ਕਾਰਜ ਅਤੇ ਫੋਰੈਂਸਿਕ ਵਿਗਿਆਨ ਦੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ।

ਗ੍ਰਹਿ ਮੰਤਰਾਲੇ ਦੇ ਅਨੁਸਾਰ, ਵਿਸ਼ੇਸ਼ ਆਪ੍ਰੇਸ਼ਨ ਸ਼੍ਰੇਣੀ ਵਿੱਚ 390 ਅਧਿਕਾਰੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਵਿੱਚ ਦਿੱਲੀ ਪੁਲਿਸ ਦੀ ਡੀਸੀਪੀ ਪ੍ਰਤੀਕਸ਼ਾ ਗੋਡਾਰਾ, ਸੀਆਰਪੀਐਫ ਕਮਾਂਡੈਂਟ ਦੇਵੇਂਦਰ ਸਿੰਘ ਕਠਾਯਤ, ਛੱਤੀਸਗੜ੍ਹ ਦੇ ਆਈਜੀ ਸੁੰਦਰਰਾਜ ਪੱਟੀਲਿੰਗਮ ਅਤੇ ਜੰਮੂ-ਕਸ਼ਮੀਰ ਦੇ ਆਈਜੀ ਵਿਦਿਆ ਕੁਮਾਰ ਬਿਰਦੀ ਸ਼ਾਮਲ ਹਨ।ਛੱਤੀਸਗੜ੍ਹ ਤੋਂ ਸਭ ਤੋਂ 200 ਤੋਂ ਜਿਆਦਾ ਕਾਂਸਟੇਬਲ ਪੱਧਰ (ਸੀਟੀ) ਦੇ ਜਵਾਨਾਂ ਨੂੰ ਇਹ ਸਨਮਾਨ ਮਿਲਿਆ ਹੈ। ਇਨ੍ਹਾਂ ਜਵਾਨਾਂ ਨੇ ਨਕਸਲ ਵਿਰੋਧੀ ਮੁਹਿੰਮਾਂ ਵਿੱਚ ਬਹਾਦਰੀ ਅਤੇ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ। ਇਸ ਦੌਰਾਨ, 50 ਤੋਂ ਵੱਧ ਸੀਆਰਪੀਐਫ ਕਰਮਚਾਰੀਆਂ ਨੂੰ ਅੱਤਵਾਦ ਵਿਰੋਧੀ ਕਾਰਵਾਈਆਂ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਚੁਣਿਆ ਗਿਆ ਹੈ। ਮੰਤਰਾਲੇ ਦੇ ਅਨੁਸਾਰ, ਇਸ ਮੈਡਲ ਦਾ ਉਦੇਸ਼ ਸ਼ਾਨਦਾਰ ਕੰਮ ਨੂੰ ਉਤਸ਼ਾਹਿਤ ਕਰਨਾ, ਪੇਸ਼ੇਵਰ ਮਿਆਰਾਂ ਨੂੰ ਉੱਚਾ ਚੁੱਕਣਾ ਅਤੇ ਪੁਲਿਸ ਬਲਾਂ ਦਾ ਮਨੋਬਲ ਵਧਾਉਣਾ ਹੈ।

ਜ਼ਿਕਰਯੋਗ ਹੈ ਕਿ ਇਹ ਮੈਡਲ ਗ੍ਰਹਿ ਮੰਤਰਾਲੇ ਵੱਲੋਂ ਫਰਵਰੀ 2024 ਵਿੱਚ ਸਥਾਪਿਤ ਕੀਤਾ ਗਿਆ ਸੀ। ਇਸਦਾ ਐਲਾਨ ਹਰ ਸਾਲ 31 ਅਕਤੂਬਰ ਨੂੰ ਦੇਸ਼ ਦੇ ਲੋਹ ਪੁਰਸ਼, ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ 'ਤੇ ਕੀਤਾ ਜਾਂਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande