ਜ਼ਿਲ੍ਹੇ ‘ਚ ਕਣਕ ਦਾ 380 ਕੁਇੰਟਲ ਬੀਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਮੁਫ਼ਤ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 31 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦਾ ਬੀਜ ਮੁਹੱਈਆ ਕਰਵਾਉਣ ਦੇ ਫੈਸਲੇ ਅਨੁਸਾਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਮੁਫ਼ਤ ਅਤੇ ਬਾਕੀ ਇਲਾਕਿਆਂ ਦੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼
.


ਨਵਾਂਸ਼ਹਿਰ, 31 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦਾ ਬੀਜ ਮੁਹੱਈਆ ਕਰਵਾਉਣ ਦੇ ਫੈਸਲੇ ਅਨੁਸਾਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਮੁਫ਼ਤ ਅਤੇ ਬਾਕੀ ਇਲਾਕਿਆਂ ਦੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਹਾੜੀ 2025-26 ਦੌਰਾਨ ਕਿਸਾਨਾਂ ਨੂੰ 1421 ਕੁਇੰਟਲ ਬੀਜ 50 ਫੀਸਦੀ ਸਬਸਿਡੀ ’ਤੇ ਅਤੇ 380 ਕੁਇੰਟਲ ਬੀਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਮੁਫਤ ਉਪਲੱਬਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਣਕ ਦਾ ਤਸਦੀਕਸ਼ੁਦਾ ਬੀਜ ਕਿਸਾਨਾਂ ਨੂੰ 2000 ਰੁਪਏ ਪ੍ਰਤੀ ਕੁਇੰਟਲ ਸਹਾਇਤਾ ਰਾਸ਼ੀ ਨਾਲ ਦਿੱਤਾ ਜਾਵੇਗਾ, ਜੋ ਕਿ ਬੀਜ ਦੀ ਖਰੀਦ ਸਮੇਂ ਹੀ ਘੱਟਾ ਕੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੱਕ ਕਿਸਾਨ ਵੱਧ ਤੋ ਵੱਧ ਇੱਕ ਹੈਕਟੇਅਰ ਰਕਬੇ ਲਈ ਹੀ ਸਬਸਿਡੀ ਵਾਲਾ ਬੀਜ ਪ੍ਰਾਪਤ ਕਰ ਸਕਦਾ ਹੈ। ਉਨਾਂ ਕਿਹਾ ਕਿ ਬੀਜ ਦੀ ਉਪਲਬਧਤਾ ਟੀਚੇ ਮੁਕੰਮਲ ਹੋਣ ਤੱਕ ਰਹੇਗੀ। ਇਸ ਮੌਕੇ ਡਾ ਰਾਕੇਸ਼ ਕੁਮਾਰ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋ ਦੱਸਿਆ ਗਿਆ ਹੈ ਕਿ ਇਛੁੱਕ ਕਿਸਾਨ ਆਨਲਾਈਨ ਪੋਰਟਲ http://agrimachinerypb.com ’ਤੇ ਰਜਿਸਟ੍ਰੇਸ਼ਨ ਕਰਕੇ ਜ਼ਿਲ੍ਹੇ ਦੇ ਸਾਰੇ ਬਲਾਕ ਖੇਤੀਬਾੜੀ ਦਫ਼ਤਰਾਂ ਵਿੱਚੋ ਬੀਜ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਸਬੰਧਤ ਬਲਾਕ ਦੇ ਖੇਤੀਬਾੜੀ ਅਧਿਕਾਰੀ ਨਾਲ ਵੀ ਸੰਪਰਕ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande