ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਵਿਸ਼ੇ ਨੂੰ ਲੈ ਕੇ ਆਸ਼ਾ ਵਰਕਰਜ਼ ਜਾਗਰੂਕਤਾ ਕੈਂਪ ਲਗਾਇਆ
ਤਰਨਤਾਰਨ, 31 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਚਨਾ, ਸਿੱਖਿਆ ਅਤੇ ਪ੍ਰਸਾਰ ਗਤੀਵਿਧੀਆਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਖਡੂਰ ਸਾਹਿਬ ਦੇ ਅਧਿਕਾਰੀਆਂ ਨੇ ਸੀ.ਐੱਚ.ਸੀ. ਮੀਆਂ ਵਿੰਡ ਵਿਖੇ ਆਸ਼ਾ ਵਰਕਰਾਂ ਦਾ ਪਰਾਲੀ ਪ੍ਰ
.


ਤਰਨਤਾਰਨ, 31 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਚਨਾ, ਸਿੱਖਿਆ ਅਤੇ ਪ੍ਰਸਾਰ ਗਤੀਵਿਧੀਆਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਖਡੂਰ ਸਾਹਿਬ ਦੇ ਅਧਿਕਾਰੀਆਂ ਨੇ ਸੀ.ਐੱਚ.ਸੀ. ਮੀਆਂ ਵਿੰਡ ਵਿਖੇ ਆਸ਼ਾ ਵਰਕਰਾਂ ਦਾ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਪਰਾਲੀ ਸਾੜਨ ਦੇ ਦੁਰਪ੍ਰਭਾਵ ਅਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾ ਦੇਣ ਨਾਲ ਪੈਦਾ ਹੋਈਆਂ ਜ਼ਹਿਰੀਲੀਆਂ ਗੈਸਾਂ ਮਨੁੱਖ, ਬਨਸਪਤੀ ਅਤੇ ਦੂਜੇ ਜੀਵ ਜੰਤੂਆਂ ਤੇ ਬਹੁਤ ਬੁਰਾ ਅਸਰ ਪਾਉਂਦੀਆਂ ਹਨ। ਇਸ ਨਾਲ ਸਾਹ, ਅੱਖਾਂ ਅਤੇ ਚਮੜੀ ਦੀਆਂ ਬਿਮਾਰੀਆਂ ਵਿੱਚ ਵਾਧਾ ਹੋ ਜਾਂਦਾ ਹੈ। ਕਈ ਵਾਰ ਤਾਂ ਪੈਦਾ ਹੋਇਆ ਧੂੰਆਂ ਮਨੁੱਖੀ ਜਾਨ ਵੀ ਲੈ ਲੈਂਦਾ ਹੈ। ਇਸ ਲਈ ਸਾਨੂੰ ਸਭ ਨੂੰ ਚਾਹੀਦਾ ਹੈ ਕਿ ਸਮਾਜ ਵਿਚ ਇਕ ਨਰੋਈ ਸੋਚ ਪੈਦਾ ਕੀਤੀ ਜਾਵੇ ਜਿਸ ਨਾਲ ਸਾਡੀ ਧਰਤੀ ਅਤੇ ਮਨੁੱਖੀ ਸਿਹਤ ਤੰਦਰੁਸਤ ਰਹਿ ਸਕੇ।ਇਸ ਦੌਰਾਨ ਐੱਸ.ਐੱਮ.ਓ. ਮੀਆਂ ਵਿੰਡ ਡਾ. ਸ਼ਲੇਂਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਖਡੂਰ ਸਾਹਿਬ ਡਾ. ਨਵਤੇਜ ਸਿੰਘ, ਡਾ. ਯਾਦਵਿੰਦਰ ਸਿੰਘ, ਡਾ: ਰੁਪਿੰਦਰਜੀਤ ਸਿੰਘ ਨੇ ਸਿਹਤ ਕਰਮੀਆਂ ਨੂੰ ਜਾਣਕਾਰੀ ਦਿੱਤੀ ਕਿ ਝੋਨੇ ਦੀ ਪਰਾਲੀ ਨੂੰ ਜੇਕਰ ਖੇਤ ਵਿੱਚ ਹੀ ਰੱਖ ਕੇ ਬਿਜਾਈ ਕੀਤੀ ਜਾਵੇ ਤਾਂ ਇਸ ਨਾਲ ਜ਼ਮੀਨ ਵਿੱਚ ਮਿੱਤਰ ਜੀਵਾਂ ਅਤੇ ਖੁਰਾਕੀ ਤੱਤਾਂ ਦਾ ਵਾਧਾ ਹੁੰਦਾ ਹੈ। ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਜਦ ਕਿ ਪਰਾਲੀ ਨੂੰ ਗੱਠਾਂ ਬਣਾਉਣ ਉਪਰੰਤ ਇਸ ਨਾਲ ਬਿਜਲੀ ਅਤੇ ਖਾਦ ਪੈਦਾ ਕੀਤੀ ਜਾ ਸਕਦੀ ਹੈ।ਇਸ ਮੌਕੇ ਤੇ ਕਲੱਸਟਰ ਅਫਸਰ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਿ ਪਰਾਲੀ ਪ੍ਰਬੰਧਨ ਲਈ ਸਰਕਾਰ ਵੱਲੋਂ ਸਮੇਂ-ਸਮੇਂ `ਤੇ ਕਿਸਾਨਾਂ ਨੂੰ ਸਬਸਿਡੀ `ਤੇ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨੂੰ ਕਿਸਾਨ ਖੁਦ ਖਰੀਦ ਕੇ ਜਾਂ ਕਿਰਾਏ `ਤੇ ਲਿਆ ਕੇ ਉਪਯੋਗ ਵਿੱਚ ਲਿਆ ਸਕਦੇ ਹਨ। ਉਹਨਾਂ ਕਿਹਾ ਕਿ ਜਿੱਥੇ ਵੱਖ-ਵੱਖ ਵਿਭਾਗ ਅਤੇ ਸਮਾਜ ਸੇਵੀ ਜਥੇਬੰਦੀਆਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕਰ ਰਹੀਆਂ ਹਨ ਉੱਥੇ ਸਿਹਤ ਕਰਮੀ ਵੀ ਬਣਦਾ ਯੋਗਦਾਨ ਪਾਉਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande