ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ : ਸਿਵਲ ਸਰਜਨ
ਤਰਨਤਾਰਨ, 31 ਅਕਤੂਬਰ (ਹਿੰ. ਸ.)। ਡਾਇਰੈਕਟਰ, ਸਿਹਤ ਸੇਵਾਵਾਂ, ਪੰਜਾਬ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਹਰ ਸ਼ੁਕਰਵਾਰ ਡੇਂਗੂ `ਤੇ ਵਾਰ ਮੁਹਿੰਮ ਤਹਿਤ ਤਰ
.


ਤਰਨਤਾਰਨ, 31 ਅਕਤੂਬਰ (ਹਿੰ. ਸ.)। ਡਾਇਰੈਕਟਰ, ਸਿਹਤ ਸੇਵਾਵਾਂ, ਪੰਜਾਬ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਹਰ ਸ਼ੁਕਰਵਾਰ ਡੇਂਗੂ `ਤੇ ਵਾਰ ਮੁਹਿੰਮ ਤਹਿਤ ਤਰਨ ਤਾਰਨ ਸ਼ਹਿਰੀ ਦੇ ਨਾਲ-ਨਾਲ ਵੱਖ-ਵੱਖ ਪਿੰਡਾਂ ਦੇ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੀ ਰੋਕਥਾਮ ਸਬੰਧੀ ਵਿਸ਼ੇਸ਼ ਤੌਰ ਤੇ `ਹਰ ਸ਼ੁਕਰਵਾਰ ਡੇਂਗੂ `ਤੇ ਵਾਰ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਤਰਨ ਤਾਰਨ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਸਿਹਤ ਕਰਮੀਆਂ ਵੱਲੋਂ ਫੀਵਰ ਸਰਵੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਮੁਹੱਲਾ ਨਾਨਕਸਰ ਅਤੇ ਗੁਰੂ ਤੇਗ ਬਹਾਦਰ ਜੀ ਨਗਰ ਵਿਖੇ ਸਿਹਤ ਕਰਮੀਆਂ ਵੱਲੋਂ ਫੋਗਿੰਗ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਉਹਨਾਂ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਡੇਂਗੂ ਜ਼ਿਲ੍ਹੇ ਦੇ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਵਡਮੁੱਲੀ ਜਾਣਕਾਰੀ ਕਰ ਰਹੇ ਹੈ ਤਾਂ ਜੋ ਨਾਗਰਿਕ ਆਪਣੇ ਆਪ ਨੂੰ ਇਸ ਬੁਖਾਰ ਤੋਂ ਬਚਾ ਸਕਣ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਡ੍ਰਾਈ ਡੇਅ ਐਲਾਨਿਆ ਗਿਆ ਹੈ ਅਤੇ ਇਸ ਦਿਨ ਸਾਨੂੰ ਸਾਰੇ ਉਨਾਂ ਸਥਾਨਾਂ ਦੀ ਸਾਫ-ਸਫਾਈ ਕਰਨੀ ਚਾਹੀਦੀ ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ।ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸ਼ਰੀਰ `ਤੇ ਚਤੱਕੇ ਪੈਣ, ਤੇਜ਼ ਸਿਰਪੀੜ, ਜੋੜਾਂ `ਚ ਦਰਦ, ਜੁਕਾਮ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ `ਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਰਾਘਵ ਗੁਪਤਾ ਅਤੇ ਡਾ. ਅਵਲੀਨ ਕੌਰ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਨਾਗਰਿਕ ਆਪਣੇ ਘਰਾਂ ਦੇ ਆਲੇ-ਦੁਆਲੇ ਛੋਟੇ ਟੋਇਆ `ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾਂ `ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ। ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande