ਮਕਾਨ ਮਾਲਕਾਂ ਨੂੰ ਕਿਰਾਏਦਾਰ, ਨੌਕਰ ਅਤੇ ਪੇਇੰਗ ਗੈਸਟ ਦਾ ਵੇਰਵਾ ਪ੍ਰਸ਼ਾਸਨ ਨੂੰ ਦੇਣ ਦੇ ਹੁਕਮ
ਨਵਾਂਸ਼ਹਿਰ, 31 ਅਕਤੂਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਜ਼ਿਲ੍ਹੇ ਵਿੱਚ ਰਹਿ ਰਹੇ ਕਿਰਾਏਦਾਰਾਂ, ਨੌਕਰਾਂ, ਪੇਇੰਗ ਗੈਸਟਾਂ, ਨੇਪਾਲੀ ਲਾਂਗਰੀ ਆਦਿ ਦਾ ਵੇਰਵਾ ਪੁਲਿਸ ਪ੍ਰਸ਼ਾਸਨ ਨੂੰ ਦੇਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਮਕਾਨ
.


ਨਵਾਂਸ਼ਹਿਰ, 31 ਅਕਤੂਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਜ਼ਿਲ੍ਹੇ ਵਿੱਚ ਰਹਿ ਰਹੇ ਕਿਰਾਏਦਾਰਾਂ, ਨੌਕਰਾਂ, ਪੇਇੰਗ ਗੈਸਟਾਂ, ਨੇਪਾਲੀ ਲਾਂਗਰੀ ਆਦਿ ਦਾ ਵੇਰਵਾ ਪੁਲਿਸ ਪ੍ਰਸ਼ਾਸਨ ਨੂੰ ਦੇਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਮਕਾਨ ਮਾਲਕਾਂ ਨੇ ਅਜੇ ਤੱਕ ਇਹ ਜਾਣਕਾਰੀ ਨਹੀਂ ਉਹ ਇਕ ਹਫ਼ਤੇ ਦੇ ਅੰਦਰ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਈ-ਮੇਲਾਂ ‘ਤੇ ਲੋੜੀਂਦੀ ਜਾਣਕਾਰੀ ਭੇਜ ਸਕਦੇ ਹਨ।ਜਾਰੀ ਹੁਕਮਾਂ ਅਨੁਸਾਰ ਇਸ ਸੰਬੰਧੀ ਸੂਚਨਾ dc_nawanshahr@rediffmail.com ਅਤੇ dpo.nsr.police@punjab.gov.in ‘ਤੇ ਇੱਕ ਹਫਤੇ ਦੇ ਅੰਦਰ-ਅੰਦਰ ਦਿੱਤੀ ਜਾਵੇਗੀ। ਜਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਨ੍ਹਾਂ ਮਕਾਨ ਮਾਲਕਾਂ ਨੇ ਅਜ ਤੱਕ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਹੈ, ਉਹ ਉਕਤ ਈ-ਮੇਲ ਤੇ ਕਿਰਾਏਦਾਰ (ਨਾਮ, ਪਿਤਾ ਦਾ ਨਾਮ, ਫੋਟੋ ਅਤੇ ਆਧਾਰ ਕਾਰਡ) ਦੀ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ ਤੇ ਇੱਕ ਹਫਤੇ ਦੇ ਅੰਦਰ-ਅੰਦਰ ਦੇਣਾ ਯਕੀਨੀ ਬਣਾਉਣ।ਜ਼ਿਕਰਯੋਗ ਹੈ ਕਿ ਮਕਾਨ ਮਾਲਕਾ ਵੱਲੋਂ ਰੱਖੋ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਆਦਿ ਕਈ ਵਾਰ ਨਸ਼ਿਆਂ, ਗੈਰ-ਸਮਾਜੀ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਜੋ ਕਿਰਾਏ ਵਾਲੇ ਮਕਾਨਾਂ ਅਤੇ ਜਨਤਕ ਥਾਵਾਂ ‘ਤੇ ਹੁੜਦੰਗ ਕਰਦੇ ਰਹਿੰਦੇ ਹਨ। ਅਜਿਹੇ ਹਾਲਾਤ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੁੰਦਾ ਹੈ। ਪ੍ਰਸ਼ਾਸਨ ਦੇ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਸਮੇਂ ਸਿਰ ਦਰਜ ਨਹੀਂ ਕਰਵਾਈ ਜਾਂਦੀ ਹੈ ਜੋ ਕਿ ਕਰਵਾਉਣੀ ਲਾਜ਼ਮੀ ਹੈ। ਇਹ ਹੁਕਮ 24 ਦਸੰਬਰ, 2025 ਤੱਕ ਲਾਗੂ ਰਹੇਗਾ। ਇਕ ਵੱਖਰੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਵਿਅਕਤੀ ਵਲੋਂ ਸਰਕਾਰੀ ਬਿਲਡਿੰਗਾਂ ਉੱਤੇ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ਅਤੇ ਨਿੱਜੀ ਬਿਲਡਿੰਗਾਂ, ਨੈਸ਼ਨਲ ਹਾਈਵੇਅ, ਲਿੰਕ ਸੜਕਾਂ ਅਤੇ ਦਰਖੱਤਾਂ ‘ਤੇ ਬਿਨ੍ਹਾਂ ਸਬੰਧਤ ਵਿਭਾਗਾਂ ਅਤੇ ਮਾਲਕਾਂ ਦੀ ਮਨਜ਼ੂਰੀ ਤੋਂ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ‘ਤੇ ਪਾਬੰਦੀ ਲਾਈ ਹੈ। ਹੁਕਮਾਂ ਅਨੁਸਾਰ ਇਹ ਇਸ਼ਤਿਹਾਰ ਅਤੇ ਹੋਰਡਿੰਗ ਸੜਕ ਉੱਤੇ ਜਾਣ ਵਾਲੇ ਲੋਕਾਂ ਦਾ ਧਿਆਨ ਭਟਕਾਉਣ ਦਾ ਕਾਰਨ ਬਣਦੇ ਹਨ ਅਤੇ ਹਾਦਸਿਆਂ ਦਾ ਖਦਸਾ ਰਹਿੰਦਾ ਹੈ। ਜਿਸ ਕਰਕੇ ਇਹ ਹੁਕਮ ਜਾਰੀ ਕੀਤੇ ਗਏ ਹਨ ਜੋ 23 ਦਸੰਬਰ 2025 ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande