ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 68 'ਚ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 31 ਅਕਤੂਬਰ (ਹਿੰ. ਸ.)। ਹਲਕੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 68 ਅਧੀਨ ਚੰਦਰ ਨਗਰ ਦੀ ਗਲੀ ਨੰ: 5 ਵਿਖੇ 10ਵੇਂ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦ
.


ਲੁਧਿਆਣਾ, 31 ਅਕਤੂਬਰ (ਹਿੰ. ਸ.)। ਹਲਕੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 68 ਅਧੀਨ ਚੰਦਰ ਨਗਰ ਦੀ ਗਲੀ ਨੰ: 5 ਵਿਖੇ 10ਵੇਂ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਭਾਗ ਲੱਗੇ ਹਨ ਜਿਸਦੇ ਤਹਿਤ ਸੂਬੇ ਦੇ ਹਰ ਹਲਕੇ, ਮੁਹੱਲੇ ਅਤੇ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਖੁਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਜਿੱਥੇ ਲੋਕ ਆਪਣੇ ਟੈਸਟ ਮੁਫ਼ਤ ਕਰਵਾ ਰਹੇ ਹਨ ਉਥੇ ਸਰਕਾਰ ਵੱਲੋਂ ਫ੍ਰੀ ਇਲਾਜ ਦੀ ਵੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande