ਐਸ.ਏ.ਐਸ. ਨਗਰ ਵਿਖੇ ਸੈਨਿਕ ਪੈਨਸ਼ਨਰਾਂ ਲਈ ਵਿਸ਼ੇਸ਼ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਅਕਤੂਬਰ (ਹਿੰ. ਸ.)। ਗਰੁੱਪ ਕੈਪਟਨ (ਰਿਟਾ) ਦਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਐਸ.ਏ.ਐਸ ਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਸ ਵੀ ਸਾਬਕਾ ਸੈਨਿਕ ਪੈਨਸ਼ਨਰ/ ਸਾਬਕਾ ਸੈਨਿਕ ਦੀ ਵਿਧਵਾ ਅਤੇ ਆਸ਼ਰਿਤ ਦੀ ਫੌਜ ਦੀ ਫੈਮਿਲੀ ਪੈਨਸ਼ਨਰਜ਼ ਦ
ਐਸ.ਏ.ਐਸ. ਨਗਰ ਵਿਖੇ ਸੈਨਿਕ ਪੈਨਸ਼ਨਰਾਂ ਲਈ ਵਿਸ਼ੇਸ਼ ਕੈਂਪ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਅਕਤੂਬਰ (ਹਿੰ. ਸ.)। ਗਰੁੱਪ ਕੈਪਟਨ (ਰਿਟਾ) ਦਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਐਸ.ਏ.ਐਸ ਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਸ ਵੀ ਸਾਬਕਾ ਸੈਨਿਕ ਪੈਨਸ਼ਨਰ/ ਸਾਬਕਾ ਸੈਨਿਕ ਦੀ ਵਿਧਵਾ ਅਤੇ ਆਸ਼ਰਿਤ ਦੀ ਫੌਜ ਦੀ ਫੈਮਿਲੀ ਪੈਨਸ਼ਨਰਜ਼ ਦੀ ਮਹੀਨਾ ਨਵੰਬਰ 2025 ਵਿੱਚ ਹਾਜ਼ਰੀ ਲੱਗਣਯੋਗ ਹੈ, ਉਹਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਸੈਨਿਕ ਸਦਨ, ਫੇਜ—10, ਐਸ.ਏ.ਐਸ ਨਗਰ ਵਿਖੇ ਜੀਵਤ ਹੋਣ ਦਾ ਪ੍ਰਮਾਣ ਪੱਤਰ (ਲਾਈਫ ਸਰਟੀਫਿਕੇਟ) ਲਗਾਉਣ ਸਬੰਧੀ ਮਿਤੀ 03 ਨਵੰਬਰ 2025 ਤੋਂ 17 ਨਵੰਬਰ 2025 ਤੱਕ (ਸਰਕਾਰੀ ਛੁੱਟੀਆਂ ਨੂੰ ਛੱਡ ਕੇ ਬਾਕੀ ਦਿਨ), ਦਫਤਰੀ ਸਮੇਂ ਦੌਰਾਨ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ। ਇਸ ਲਈ ਉਹ ਆਪਣਾ ਫੌਜ ਦੀ ਪੈਨਸ਼ਨ ਦਾ ਪੀ.ਪੀ.ਓ., ਆਧਾਰ ਕਾਰਡ ਅਤੇ ਬੈਂਕ ਪਾਸ ਬੁੱਕ, ਜਿਸ ਵਿੱਚ ਪੈਨਸ਼ਨ ਆ ਰਹੀ ਹੈ, ਸਮੇਤ ਆਪਣਾ ਮੋਬਾਇਲ, ਜਿਸ ਵਿੱਚ ਹਰੇਕ ਮਹੀਨੇ ਪੈਨਸ਼ਨ ਦਾ ਮੈਸੇਜ ਆਉਂਦਾ ਹੈ ਅਤੇ ਹੋਰ ਬਾਕੀ ਸਾਰੇ ਦਸਤਾਵੇਜ਼ ਲੈ ਕੇ ਇਸ ਦਫਤਰ ਵਿਖੇ ਪਹੁੰਚਣ ਅਤੇ ਇਸ ਮੌਕੇ ਦਾ ਲਾਭ ਉਠਾਉਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande