
ਤਰਨਤਾਰਨ, 31 ਅਕਤੂਬਰ (ਹਿੰ. ਸ.)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਤਰਨ ਤਾਰਨ, ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਪਰਸ਼ ਵਿੱਚ ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੇ ਜੀਵਨ ਸਰਟੀਫਿਕੇਟ ਅਪਲੋਡ ਕਰਨ ਲਈ ਇੱਕ ਵਿਸ਼ੇਸ਼ ਕੈਂਪ (ਪੰਦਰਵਾਰਾ) 03 ਨਵੰਬਰ ਤੋਂ 17 ਨਵੰਬਰ 2025 ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਤਰਨ ਤਾਰਨ ਵਿਖੇ ਦਫ਼ਤਰੀ ਸਮੇਂ ਦੌਰਾਨ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੈਨਸ਼ਨਰ, ਸਾਬਕਾ ਸੈਨਿਕ ਅਤੇ ਵਿਧਵਾਵਾਂ ਆਪਣੀ ਸੇਵਾ ਕਿਤਾਬ, ਪੀਪੀਓ, ਬੈਂਕ ਪਾਸ ਬੁੱਕ, ਆਧਾਰ ਕਾਰਡ ਅਤੇ ਆਪਣੇ ਮੋਬਾਈਲ ਫੋਨ ਨਾਲ ਇਸ ਦਫ਼ਤਰ ਪਹੁੰਚਣ ਅਤੇ ਸਪਰਸ਼ ਵਿੱਚ ਆਪਣਾ ਜੀਵਨ ਸਰਟੀਫਿਕੇਟ ਅਪਲੋਡ ਕਰਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ