ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਗੁਰੂਸਰ ਸਾਹਿਬ ਹੰਢਾਇਆ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ
ਅੰਮ੍ਰਿਤਸਰ, 31 ਅਕਤੂਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌ
.


ਅੰਮ੍ਰਿਤਸਰ, 31 ਅਕਤੂਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਹੰਢਾਇਆ ਤੋਂ ਆਪਣੇ ਅਗਲੇ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਹੋਇਆ। ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ਨਗਰ ਕੀਰਤਨ ਦੀ ਰਵਾਨਗੀ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਗੁਰੂ ਸਾਹਿਬ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਨਗਰ ਕੀਰਤਨ ਪ੍ਰਤੀ ਸੰਗਤਾਂ ਦਾ ਉਤਸ਼ਾਹ ਗੁਰੂ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਕਰੀਬ ਢਾਈ ਮਹੀਨਿਆਂ ਤੋਂ ਆਰੰਭ ਹੋਏ ਇਸ ਇਤਿਹਾਸਕ ਨਗਰ ਕੀਰਤਨ ਪ੍ਰਤੀ ਸੰਗਤਾਂ ਦੀ ਸ਼ਰਧਾ ਦਿਨ ਪ੍ਰਤੀ ਦਿਨ ਹੋਰ ਵੱਧ ਰਹੀ ਹੈ। ਦੇਸ਼ ਦੇ 23 ਸੂਬਿਆਂ ਅੰਦਰ ਨਗਰ ਕੀਰਤਨ ਵਿਚ ਸਿੱਖਾਂ ਦੇ ਨਾਲ-ਨਾਲ ਦੂਜੇ ਧਰਮਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਤਿਕਾਰ ਭੇਟ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ 21 ਨਵੰਬਰ ਤੋਂ 29 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ’ਚ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande