ਜਲਾਲਾਬਾਦ 4 ਅਕਤੂਬਰ (ਹਿੰ. ਸ.)। ਖੇਤੀਬਾੜੀ ਵਿਭਾਗ ਵੱਲੋਂ ਤਹਿਸੀਲ ਜਲਾਲਾਬਾਦ ਦੇ ਪਿੰਡ ਚੱਕ ਬੂਰ ਵਾਲਾ ਵਿਖੇ ਏ ਐਸ ਆਈ ਸੁਰਿੰਦਰ ਕੰਬੋਜ ਵੱਲੋਂ ਆਈ ਈ ਸੀ ਐਕਟੀਵਿਟੀ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ । ਉਨ੍ਹਾਂ ਕਿਸਾਨਾਂ ਨੂੰ ਪਰਾਲੀ/ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾ ਕੇ ਇਸ ਨੂੰ ਖੇਤ ਵਿੱਚ ਹੀ ਜਜ਼ਬ ਕਰਨ ਸਬੰਧੀ ਅਪੀਲ ਕੀਤੀ ਗਈ ਅਤੇ ਪਰਾਲੀ ਨੂੰ ਖੇਤ ਵਿੱਚ ਜਜਬ ਕਰਨ ਤੇ ਮਿੱਟੀ ਦੀ ਸਿਹਤ ਤੇ ਪੈਣ ਵਾਲੇ ਚੰਗੇ ਪ੍ਰਭਾਵਾਂ ਦੀ ਜਾਣਕਾਰੀ ਦਿੱਤੀ ਗਈ ।
ਅਧਿਕਾਰੀਆਂ ਨੇ ਪਰਾਲੀ ਨੂੰ ਅੱਗ ਲਗਾਉਣ ਤੇ ਵਾਤਾਵਰਨ ਅਤੇ ਸਿਹਤ ਤੇ ਹੋਣ ਵਾਲੇ ਹਾਨੀਕਾਰਕ ਪ੍ਰਭਾਵਾਂ ਬਾਰੇ ਦੱਸਿਆ ਗਿਆ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ । ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜਮੀਨ ਵਿਚ ਰਲਾਉਣ ਨਾਲ ਅਗਲੇਰੀ ਫਸਲ ਦੇ ਝਾੜ ਵਿਚ ਵੀ ਵਾਧਾ ਹੁੰਦਾ ਹੈ ਤੇ ਜਮੀਨੀ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਓ ਸ਼ਕਤੀ *ਤੇ ਬੁਰਾ ਅਸਰ ਪੈਂਦਾ ਤੇ ਜਰੂਰੀ ਲੋੜੀਂਦੇ ਖੁਰਾਕੀ ਤੱਤ ਵੀ ਮਰ ਜਾਂਦੇ ਹਨ। ਇਸ ਲਈ ਪਰਾਲੀ ਨੂੰ ਅਗ ਲਗਾਉਣ ਦੇ ਰੁਝਾਨ ਨੁੰ ਖਤਮ ਕਰਦਿਆਂ ਇਸਦੀ ਸੁਯੋਗ ਤਰੀਕੇ ਨਾਲ ਵਰਤੋਂ ਕਰਨੀ ਚਾਹੀਦੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ