ਖੇਤੀਬਾੜੀ ਵਿਭਾਗ ਵੱਲੋਂ ਜਲਾਲਾਬਾਦ ਦੇ ਪਿੰਡ ਬਿੱਲੀ ਮਾਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਜਲਾਲਾਬਾਦ 4 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ''ਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਲਗਾਤਾਰ ਜਾਗਰੂਕਤਾ ਕੈਂਪਾਂ ਰਾਹੀਂ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਨਾ ਸਾੜ ਕੇ ਇਸਨੂੰ ਖੇਤੀਬਾੜੀ ਸੰਦਾਂ ਰਾਹੀਂ ਜਮੀਨ ਵਿਚ ਹੀ ਜਜਬ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ
,


ਜਲਾਲਾਬਾਦ 4 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਲਗਾਤਾਰ ਜਾਗਰੂਕਤਾ ਕੈਂਪਾਂ ਰਾਹੀਂ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਨਾ ਸਾੜ ਕੇ ਇਸਨੂੰ ਖੇਤੀਬਾੜੀ ਸੰਦਾਂ ਰਾਹੀਂ ਜਮੀਨ ਵਿਚ ਹੀ ਜਜਬ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਖੇਤੀਬਾੜੀ ਦੇ ਏ ਡੀ ਓ ਆਸ਼ੂ ਕੰਬੋਜ ਅਤੇ ਏ ਐਸ ਆਈ ਸੁਖਚੈਨ ਸਿੰਘ ਵੱਲੋਂ ਆਈ ਈ ਸੀ ਐਕਟੀਵਿਟੀ ਤਹਿਤ ਤਹਿਸੀਲ ਜਲਾਲਾਬਾਦ ਦੇ ਪਿੰਡ ਬਿੱਲੀ ਮਾਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਆਸ਼ੂ ਕੰਬੋਜ ਵੱਲੋਂ ਕਿਸਾਨਾਂ ਨੂੰ ਪਰਾਲੀ/ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਵਾਤਾਵਰਨ ਅਤੇ ਸਿਹਤ ਤੇ ਹੋਣ ਵਾਲੇ ਹਾਨੀਕਾਰਕ ਪ੍ਰਭਾਵਾਂ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ ਐਗਮਾਰਕ ਸਰਟੀਫਿਕੇਸਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਉਨ੍ਹਾ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਵੱਖ-ਵੱਖ ਢੰਗਾਂ ਤੇ ਤਕਨੀਕਾਂ ਰਾਹੀਂ ਇਸਦਾ ਨਿਪਟਾਰਾ ਕੀਤਾ ਜਾ ਸਕਦਾ ਹੈ।

ਸੁਖਚੈਨ ਸਿੰਘ ਵੱਲੋਂ ਪਰਾਲੀ ਨੂੰ ਖੇਤ ਵਿੱਚ ਜਜਬ ਕਰਨ ਦੇ ਵੱਖ ਵੱਖ ਤਰੀਕਿਆਂ ਬਾਰੇ ਦੱਸਿਆ ਗਿਆ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ । ਇਸ ਮੌਕੇ ਐਸ ਡੀ ਓ ਬਲਦੇਵ ਸਿੰਘ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਅਪੀਲ ਕੀਤੀ ਗਈ । ਉਨ੍ਹਾਂ ਕਿਹਾ ਕਿ ਪਰਾਲੀ ਨਾਲ ਸਾਡਾ ਆਲਾ-ਦੁਆਲਾ ਦੂਸ਼ਿਤ ਹੋ ਜਾਂਦਾ ਹੈ ਤੇ ਵਾਤਾਵਰਣ ਵਿਚ ਉਠਦਾ ਧੂੰਆ ਸਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦਾ ਹੈ ਤੇ ਧੂੰਏ ਕਰਕੇ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande