ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 4 ਅਕਤੂਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਪੰਜਗਰਾਈਆਂ ਅਤੇ ਨੇੜਲੇ ਪਿੰਡਾਂ ਵਿਖੇ 'ਨਸ਼ਾ ਮੁਕਤੀ ਯਾਤਰਾ' ਕੀਤੀ ਗਈ, ਜਿਸ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਨਸ਼ਿਆਂ ਵਿਰੁੱਧ ਹੋਕਾ ਦਿੰਦਿਆਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਸ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਪੀੜਤਾਂ ਦਾ ਇਲਾਜ ਨਸ਼ਾ ਛਡਾਊ ਕੇਂਦਰਾਂ ਵਿੱਚ ਬਿਲਕੁਲ ਮੁਫਤ ਕਰਵਾਇਆ ਜਾ ਰਿਹਾ ਹੈ ਤੇ ਅਤੇ ਹਰ ਤਰ੍ਹਾਂ ਦੀ ਸਿਹਤ ਪੱਖੋਂ ਸਹੂਲਤ ਵੀ ਦਿੱਤੀ ਜਾ ਰਹੀ ਹੈ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ, ਗੁਆਂਢ ਜਾਂ ਰਿਸ਼ਤੇਦਾਰ ਵਿੱਚ ਕੋਈ ਵੀ ਨੌਜਵਾਨ ਜਾਂ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇ ਤਾਂ ਜੋ ਉਹ ਨਸ਼ਾ ਛੱਡ ਕੇ ਆਪਣੀ ਬਾਕੀ ਦੀ ਜ਼ਿੰਦਗੀ ਤੰਦਰੁਸਤੀ ਅਤੇ ਮਾਣ ਸਨਮਾਨ ਵਾਲੀ ਬਤੀਤ ਕਰ ਸਕੇ।
ਇਸ ਮੌਕੇ ਨਸ਼ਿਆਂ ਦੇ ਖਾਤਮੇ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਲਈ ਪਿੰਡ ਵਾਸੀਆਂ ਨੂੰ ਸਹੁੰ ਵੀ ਚੁਕਾਈ ਗਈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ