ਵਿਧਾਇਕ ਸ਼ੈਰੀ ਕਲਸੀ ਨੇ ਨਗਰ ਸੁਧਾਰ ਟਰੱਸਟ ਬਟਾਲਾ ਦੀ ਦਹਾਕਿਆਂ ਤੋਂ ਵੀਰਾਨ ਪਈ ਜਗ੍ਹਾ ਨੂੰ ਕੀਤਾ ਆਬਾਦ
ਬਟਾਲਾ, 4 ਅਕਤੂਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਵਲੋਂ ਵਿਕਾਸ ਕਾਰਜਾਂ ਵਿੱਚ ਇੱਕ ਹੋਰ ਨਵਾਂ ਕੀਰਤੀਮਾਨ ਸਥਾਪਿਤ ਕਰਦਿਆਂ ਨਗਰ ਸੁਧਾਰ ਟਰੱਸਟ ਬਟਾਲਾ ਦੀ ਸਕੀਮ ਤਹਿਤ ਵੀਰਾਨ ਪਈ ਜਗ੍ਹਾ ਨੂੰ ਆਬਾਦ ਕੀਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਨਗਰ ਸੁਧ
.


ਬਟਾਲਾ, 4 ਅਕਤੂਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਵਲੋਂ ਵਿਕਾਸ ਕਾਰਜਾਂ ਵਿੱਚ ਇੱਕ ਹੋਰ ਨਵਾਂ ਕੀਰਤੀਮਾਨ ਸਥਾਪਿਤ ਕਰਦਿਆਂ ਨਗਰ ਸੁਧਾਰ ਟਰੱਸਟ ਬਟਾਲਾ ਦੀ ਸਕੀਮ ਤਹਿਤ ਵੀਰਾਨ ਪਈ ਜਗ੍ਹਾ ਨੂੰ ਆਬਾਦ ਕੀਤਾ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਨਗਰ ਸੁਧਾਰ ਟਰੱਸਟ ਬਟਾਲਾ ਦੀ ਸਕੀਮ ਤਹਿਤ ਕਾਹਨੂੰਵਾਨ ਰੋਡ, ਸਿੰਬਲ ਪੁਲਿਸ ਚੌਂਕੀ ਨਜ਼ਦੀਕ ਪਾਰਕਿੰਗ ਏਰੀਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਐਕਸੀਅਨ ਬਿਕਰਮ ਸਿੰਘ, ਈ.ਓ ਅਰਵਿੰਦ ਸ਼ਰਮਾ, ਯੂਥ ਪ੍ਰਧਾਨ ਵੀਨੂੰ ਕਾਹਲੋਂ, ਮਨਜੀਤ ਸਿੰਘ ਬੁਮਰਾਹ, ਐਮ.ਸੀ ਬਲਵਿੰਦਰ ਸਿੰਘ ਮਿੰਟਾ, ਭੁਪਿੰਦਰ ਸਿੰਘ ਤੇ ਮਾਰਕਿਟ ਵਾਲੇ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਇਸ ਮੌਕੇ ਮਾਰਕਿਟ ਵਾਲਿਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ ਅਤੇ ਦਹਾਕਿਆਂ ਤੋਂ ਵੀਰਾਨ ਪਏ ਇਸ ਸਥਾਨ 'ਤੇ ਪਾਰਕਿੰਗ ਬਣਾਈ ਜਾਵੇਗੀ, ਜਿਸ ਨਾਸ ਦੁਕਾਨਦਾਰਾਂ ਅਤੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਇਸ ਮੌਕੇ ਮਾਰਕਿਟ ਵਾਲਿਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਇਸ ਜਗ੍ਹਾ ਵੱਲ ਧਿਆਨ ਨਾ ਦੇਣ ਕਾਰਨ ਦੁਕਾਨਦਾਰਾਂ ਨੂੰ ਬਹੁਤ ਮੁਸ਼ਕਿਲ ਪੇਸ਼ ਆ ਰਹੀ ਸੀ ਅਤੇ ਗਾਹਕਾਂ ਆਦਿ ਨੂੰ ਪਾਰਕਿੰਗ ਨਾ ਹੋਣ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਨਾਲ ਇਸ ਖੰਡਰ ਬਣ ਰਹੀ ਜਗ੍ਹਾ ਆਬਾਦ ਹੋਵੇਗੀ ਅਤੇ ਦੁਕਾਨਦਾਰਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸਿਸ਼ ਰਹੀ ਹੈ ਕਿ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ, ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆਹੈ। ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸਕੂਲ ਆਫ ਐੱਮੀਨੈੱਸ ਦੀ ਉਸਾਰੀ ਕਰਵਾਈ ਗਈ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande