ਅੰਮ੍ਰਿਤਸਰ , 5 ਅਕਤੂਬਰ (ਹਿੰ. ਸ.)। ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਕੁਹਾਟਵਿੰਡ ਹਿੰਦੂਆਂ, ਨੰਗਲੀ , ਮਹਿਤਾ, ਖੱਬੇ ਰਾਜਪੂਤਾਂ ਵਿਖੇ ਕਰੀਬ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ। ਇੰਨਾਂ ਸੜਕਾਂ ਦੀ ਲੰਬਾਈ ਲਗਪਗ 20.45 ਕਿਲੋਮੀਟਰ ਹੈ ਅਤੇ ਲੱਗਪਗ 3 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣਗੀਆਂ। ਇਸ ਮੌਕੇ ਪਿੰਡਾਂ ਵਿੱਚ ਹੋਏ ਪ੍ਰਭਾਵਸ਼ਾਲੀ ਇਕੱਠਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਨਾਮ ਤੇ ਵੋਟਾਂ ਮੰਗਾਂਗੇ। ਉਨਾਂ ਪਿਛਲੇ ਸਮੇਂ ਰਾਜ ਕਰਦੀਆਂ ਰਹੀਆਂ ਸਰਕਾਰਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਲਕੇ ਦਾ ਵੱਧ ਵਿਕਾਸ ਅਤੇ ਹੁਣ ਤੱਕ ਦੀਆਂ ਸਭ ਤੋਂ ਤੋ ਵੱਧ ਗਰਾਟਾਂ ਦਿੱਤੀਆਂ ਗਈਆਂ ਹਨ। ਉੱਨਾਂ ਕਿਹਾ ਕਿ ਮੈਂ ਆਪਣੇ ਹਲਕੇ ਵਿੱਚ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਰਹਿਣ ਦਿੱਤਾ , ਜਿਸ ਵਿੱਚ ਉਹਨਾਂ ਦੀ ਜਰੂਰਤ ਅਨੁਸਾਰ ਲੋੜਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਹਲਕੇ ਦੀਆਂ ਬਹੁਤੀਆਂ ਸੜਕਾਂ ਚੌੜੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਬਾਕੀ ਸੜਕਾਂ ਵੀ ਨਵੀਆਂ ਬਣ ਰਹੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜਿਨਾਂ ਵਾਅਦਿਆਂ ਨਾਲ ਸੱਤਾ ਵਿੱਚ ਆਈ ਸੀ, ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸ ਹਰਭਜਨ ਸਿੰਘ ਨੇ ਕਿਹਾ ਕਿ ਅਸੀਂ ਇਹਨਾਂ ਕੰਮਾਂ ਦੇ ਆਧਾਰ ਉੱਤੇ ਹੀ ਲੋਕਾਂ ਦੀ ਕਚਹਿਰੀ ਵਿੱਚ ਜਾਵਾਂਗੇ ਅਤੇ ਵੱਡੀ ਫਰਕ ਨਾਲ ਮੁੜ ਜਿੱਤ ਪ੍ਰਾਪਤ ਕਰਾਂਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ