ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ
ਜਲੰਧਰ, 5 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਜਿੱਥੇ ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਭਾਰਤ ਚੋਣ ਕਮਿਸ਼ਨ
.


ਜਲੰਧਰ, 5 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਜਿੱਥੇ ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ, ਉੱਥੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਈ.ਵੀ.ਐਮ. ਵੇਅਰ ਹਾਊਸ ਦਾ ਨਿਰੀਖਣ ਵੀ ਕੀਤਾ ਗਿਆ।ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਵਲੋਂ ਵੋਟਰ ਸੂਚੀ ਨੂੰ ਬਿਹਤਰ ਬਣਾਉਣ ਲਈ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਦਾ ਪ੍ਰਧਾਨ ਜ਼ਿਲ੍ਹੇ ਵਿੱਚ ਕਿਸੇ ਵੀ ਇੱਕ ਜਾਂ ਵੱਧ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਫਾਰਮ ਆਈ.ਡੀ : ਬੀ.ਐਲ.ਏ.-1 ਵਿੱਚ ਅਧਿਕਾਰਿਤ ਕਰੇਗਾ ਅਤੇ ਅੱਗੋਂ ਉਹ ਅਧਿਕਾਰਿਤ ਨੁਮਾਇੰਦਾ ਪੋਲਿੰਗ ਸਟੇਸ਼ਨ ਵਾਈਜ਼ ਫਾਰਮ ਆਈ.ਡੀ. : ਬੀ.ਐਲ.ਏ-2 ਵਿੱਚ ਬੂਥ ਲੈਵਲ ਏਜੰਟ ਨਿਯੁਕਤ ਕਰੇਗਾ।ਇਸ ਤੋਂ ਇਲਾਵਾ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਦੱਸਿਆ ਗਿਆ ਕਿ ਜਲਦ ਹੀ ਸਪੈਸ਼ਲ ਇੰਟੈਸਿਵ ਰਵੀਜ਼ਨ ਕਰਵਾਏ ਜਾਣ ਦੀ ਸੰਭਾਵਨਾ ਹੈ। ਇਸ ਸਬੰਧੀ ਸੰਭਾਵਿਤ ਨੁਕਤੇ ਵੀ ਵਿਚਾਰੇ ਗਏ। ਚੋਣ ਤਹਿਸੀਲਦਾਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈ.ਵੀ.ਐਮ ਵੇਅਰਹਾਊਸ ਦਾ ਹਰ ਤਿਮਾਹੀ ਇੰਟਰਨਲ ਅਤੇ ਹਰ ਮਹੀਨੇ ਐਕਸਟਰਨਲ ਨਿਰੀਖਣ ਕੀਤਾ ਜਾਂਦਾ ਹੈ, ਜਿਸ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਈ.ਵੀ.ਐਮ. ਵੇਅਰ ਹਾਊਸ ਦਾ ਨਿਰੀਖਣ ਵੀ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande