ਚੰਡੀਗੜ੍ਹ, 5 ਅਕਤੂਬਰ (ਹਿੰ. ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ਤਾਬਦੀ ਟ੍ਰੇਨ ਤੋਂ ਚੰਡੀਗੜ੍ਹ ਤੋਂ ਦਿੱਲੀ ਰਵਾਨਾ ਹੋਏ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗਲਬਾਤ ਕੀਤੀ ਅਤੇ ਆਪਣੇ ਜਾਪਾਨ ਦੌਰੇ ਅਤੇ ਸਰਕਾਰ ਦੀ ਉਪਲਬਧੀਆਂ 'ਤੇ ਚਰਚਾ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦਸਿਆ ਕਿ ਆਗਾਮੀ 17 ਅਕਤੂਬਰ ਨੂੰ ਸੂਬੇ ਦੀ ਮੌਜੂਦਾ ਸਰਕਾਰ ਦਾ ਇੱਕ ਸਾਲ ਦਾ ਕਾਰਜਕਾਲ ਪੂਰਾ ਹੋ ਰਿਹਾ ਹੈ, ਇਸ ਸਮਾਰੋਹ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਹੁੰਚਣਗੇ ਅਤੇ ਅਨੇਕ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ ਦੇਣ। ਇਹ ਸਮਾਰੋਹ ਸੋਨੀਪਤ ਵਿੱਚ ਆਯੋਜਿਤ ਹੋਵੇਗਾ। ਮੁੱਖ ਮੰਤਰੀ ਨੇ ਆਪਣੇ ਜਾਪਾਨ ਦੌਰੇ ਦੇ ਬਾਰੇ ਵਿੱਚ ਦਸਿਆ ਕਿ ਉਹ 6 ਤੋਂ 8 ਅਕਤੂਬਰ ਤੱਕ ਤਿੰਨ ਦਿਨਾਂ ਦੇ ਜਾਪਾਨ ਦੌਰੇ 'ਤੇ ਰਹਿਣਗੇ। ਜਪਾਨ ਵਿੱਚ ਹਰਿਆਣਾ ਦੇ ਪੈਵੇਲਿਅਨ ਲਗਾਇਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਸ਼ਿਰਕਤ ਕਰਨੀ ਹੈ। ਇਸ ਦੇ ਨਾਲ ਹੀ ਉਹ ਕਈ ਨਿਵੇਸ਼ਕਾਂ ਨਾਲ ਮੁਲਾਕਾਤ ਕਰਣਗੇ ਅਤੇ ਜਪਾਨ ਵਿੱਚ ਵਸੇ ਹਰਿਆਣਾ ਦੇ ਲੋਕਾਂ ਨਾਲ ਵੀ ਸੰਵਾਦ ਕਰਣਗੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਉਦਯੋਗ ਨੀਤੀ ਦੇ ਮੁਤਾਬਿਕ ਜਾਪਾਨ ਵੱਲੋਂ ਨਿਵੇਸ਼ ਵਧਾਉਣ ਅਤੇ ਨਵੇਂ ਮੌਕੇ ਪੈਦਾ ਕਰਨ ਦੇ ਲਈ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬਾ ਸਰਕਾਰ ਦੇ 1 ਸਾਲ ਪੁਰਾ ਹੋਣ 'ਤੇ ਦਾਵਾ ਕੀਤਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦੇ ਮਾਰਗਦਰਸ਼ਨ ਵਿੱਚ ਹਰਿਆਣਾ ਤਿੰਨ ਗੁਣਾ ਤੇਜੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦਸਿਆ ਕਿ ਸੰਕਲਪ ਪੱਤਰ ਦੇ 42 ਵਾਇਦੇ ਪੂਰੇ ਹੋ ਚੁੱਕੇ ਹਨ ਅਤੇ 90 'ਤੇ ਕੰਮ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਦੀ ਕਰੀਬ 19 ਲੱਖ ਭੈਣਾਂ ਨੂੰ ਸਿਰਫ 500 ਰੁਪਏ ਵਿੱਚ ਗੈਸ ਸਿਲੇਂਡਰ ਮਿਲ ਰਿਹਾ ਹੈ। ਸਰਕਾਰ ਦੇ ਤੀਜੇ ਕਾਰਜਕਾਲ ਵਿੱਚ ਹੁਣ ਤੱਕ 25 ਹਜਾਰ ਨੌਜੁਆਨਾਂ ਨੂੰ ਨੌਕਰੀਆਂ ਦਿੱਤੀ ਜਾ ਚੁੱਕੀਆਂ ਹਨ। ਸੈਣੀ ਨੇ ਦਸਿਆ ਕਿ ਰਾਜ ਵਿੱਚ ਪੰਚਾਇਤ ਦੀ ਜਮੀਨ 'ਤੇ 20 ਸਾਲ ਤੋਂ ਕਬਜਾ ਕੀਤੇ ਬੈਠੇ ਲੋਕਾਂ ਨੂੰ ਮਾਲਿਕਾਨਾ ਹੱਕ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ 90% ਨੰਬਰ ਲਿਆਉਣ ਵਾਲੀ ਅਨੁਸੂਚਿਤ ਜਾਤੀ ਦੀ ਕੁੜੀਆਂ ਨੂੰ 1.11 ਲੱਖ ਰੁਪਏ ਦੀ ਰਕਮ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਹਰ 10 ਕਿਲੋਮੀਟਰ ਦੀ ਦੂਰੀ 'ਤੇ ਸੀਬੀਐਸਈ ਪੈਟਰਨ 'ਤੇ ਸੰਸਕ੍ਰਿਤੀ ਮਾਡਲ ਸਕੂਲ ਖੋਲੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇੱਕ ਸੁਆਲ ਦਾ ਜਵਾਬ ਦਿੰਦੇ ਹੋਏ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਐਮਐਸਪੀ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦੋਂ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਦੇ ਸਾਰੇ ਦੋਸ਼ ਹਵਾ ਹੋ ਚੁੱਕੇ ਹਨ। ਕਾਂਗਰਸ ਖਤਮ ਹੋ ਚੁੱਕੀ ਹੈ ਅਤੇ ਮੋਦੀ ਜੀ ਦੇ ਮਾਰਗਦਰਸ਼ਨ ਵਿੱਚ ਦੇਸ਼ ਅਤੇ ਸੂਬੇ ਦੀ ਸਰਕਾਰ ਲਗਾਤਾਰ ਜਨਹਿਤ ਦੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਕਟਾਕਸ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਇੱਕ ਸਾਲ ਬਾਅਦ ਸਾਬਕਾ ਮੁੱਖ ਮੰਤਰੀ ਸ੍ਰੀ ਭੁਪੇਂਦਰ ਸਿੰਘ ਹੁਡਾ ਨੂੰ ਵਿਧਾਨਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਇਆ ਹੈ। ਸੀਐਲਯੂ ਸੀਡੀ ਕਾਂਡ ਦੇ ਸਵਾਲ 'ਤੇ ਉਨ੍ਹਾਂ ਨੇ ਕਿਹਾ ਕਿ ਅਜਿਹੇ ਮਾਮਲੇ ਕਾਂਗਰਸ ਸਰਕਾਰ ਦੇ ਸਮੇਂ ਹੁੰਦੇ ਹਨ। ਸਾਬਕਾ ਸਾਂਸਦ ਸ੍ਰੀ ਬ੍ਰਜੇਂਦਰ ਸਿੰਘ ਦੀ ਸਦਭਾਵਨਾ ਯਾਤਰਾ 'ਤੇ ਪ੍ਰਤੀਕ੍ਰਿਆ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬੀਜੇਪੀ ਨੇ ਹਮੇਸ਼ਾ ਜੋੜਨ ਦਾ ਕੰਮ ਕੀਤਾ ਹੈ। ਚੌਥਰੀ ਬੀਰੇਂਦਰ ਸਿੰਘ ਨੂੰ ਮੰਤਰੀ, ਉਨ੍ਹਾਂ ਦੇ ਬੇਟੇ ਨੁੰ ਸਾਂਸਦ ਅਤੇ ਉਨ੍ਹਾਂ ਦੀ ਪਤਨੀ ਨੂੰ ਵਿਧਾਇਕ ਬਣਾਇਆ। ਇੰਨ੍ਹਾਂ ਸਨਮਾਨ ਤਾਂ ਕਾਂਗਰਸ ਨੇ ਉਨ੍ਹਾਂ ਨੂੰ ਕਦੀ ਨਹੀਂ ਦਿੱਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ