ਗੁਰਦਾਸਪੁਰ: ਜ਼ਿਲਾ ਰੋਡ ਸੇਫਟੀ ਕਮੇਟੀ ਦੌਰਾਨ ਦੀ ਮੀਟਿੰਗ ਦੌਰਾਨ ਸਕੂਲੀ ਵਾਹਨਾ ਦੀ ਸੁਰੱਖਿਆ ਸਬੰਧੀ ਵਿਚਾਰਾਂ ਕੀਤੀਆਂ
ਗੁਰਦਾਸਪੁਰ, 5 ਅਕਤੂਬਰ (ਹਿੰ. ਸ.)। ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜਿਲਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ ਜਨਰਲ ਅਦਿਤਿਆ ਗੁਪਤਾ ਅਤੇ ਆਰਟੀਓ ਮੈਡਮ ਨਵਜੋਤ ਸ਼ਰਮਾ ਵੱਲੋਂ ਕੀਤੀ ਗਈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾ
.


ਗੁਰਦਾਸਪੁਰ, 5 ਅਕਤੂਬਰ (ਹਿੰ. ਸ.)। ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜਿਲਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ ਜਨਰਲ ਅਦਿਤਿਆ ਗੁਪਤਾ ਅਤੇ ਆਰਟੀਓ ਮੈਡਮ ਨਵਜੋਤ ਸ਼ਰਮਾ ਵੱਲੋਂ ਕੀਤੀ ਗਈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਜਿਲਾ ਰੋਡ ਸੇਫਟੀ ਕਮੇਟੀ ਦੇ ਮੈਂਬਰਾਂ ਵੱਲੋਂ ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਵਿੱਚ ਬੱਚਿਆਂ ਦੀ ਸੁਰੱਖਿਆ ਸਬੰਧੀ ਮਾਪਿਆਂ ਨੂੰ ਜਾਗਰੂਕ ਕਰਵਾਉਣ ਲਈ ਸੈਮੀਨਾਰ ਲਗਵਾਉਣ, ਅੰਡਰ ਏਜ ਡਰਾਈਵਿੰਗ ਨੂੰ ਰੋਕਣ ਲਈ ਵਿਸ਼ੇਸ਼ ਤੌਰ 'ਤੇ ਕਦਮ ਚੁੱਕਣ ਲਈ ਕਿਹਾ ਗਿਆ। ਇਸ ਦੌਰਾਨ ਸੜਕ ਹਾਦਸਿਆਂ ਨੂੰ ਰੋਕਣ ਅਤੇ ਬਲੈਕ ਸਪੋਟ ਨੂੰ ਖਤਮ ਕਰਨ ਸਬੰਧੀ, ਨਾਗਰਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ, ਈ-ਰਿਕਸਿਆਂ ਦੀ ਸੁਰੱਖਿਆ ਨੂੰ ਹੋਰ ਯਕੀਨੀ ਬਣਾਉਣ ਲਈ ਈ ਰਿਕਸ਼ਾ ਰਜਿਸਟਰੇਸ਼ਨ ਕਰਨ ਸਬੰਧੀ ਅਤੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਰਗੇ ਮੁੱਦਿਆਂ ਚਰਚਾ ਕੀਤੀ ਗਈ। ਸਹਾਇਕ ਕਮਿਸ਼ਨਰ ਜਨਰਲ ਅਦਿਤਿਆ ਗੁਪਤਾ ਵੱਲੋਂ ਜਿਲੇ ਵਿੱਚ ਟਰੈਫਿਕ ਸਮੱਸਿਆਵਾਂ ਨੂੰ ਦੂਰ ਕਰਨ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਸਕੀਮ ਦੀ ਇਨ ਬਿਨ ਪਾਲਣਾ ਕੀਤੀ ਜਾਵੇ ਅਤੇ ਸਕੂਲਾਂ ਦੇ ਵਾਹਨਾਂ ਦੀ ਸਮੇਂ ਸਮੇਂ ਵਿਸ਼ੇਸ਼ ਚੈਕਿੰਗ ਵੀ ਕੀਤੀ ਜਾਵੇ। ਉਹਨਾਂ ਕਿਹਾ ਕਿ ਜਿਹੜੇ ਸਕੂਲ ਪ੍ਰਬੰਧਕ ਆਪਣੇ ਸਕੂਲਾਂ ਦੇ ਵਾਹਨਾਂ ਦੀ ਸੁਰੱਖਿਆ ਨੂੰ ਪਾਲਸੀ ਮੁਤਾਬਕ ਯਕੀਨੀ ਨਹੀਂ ਬਣਾਉਂਦੇ, ਉਹਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਰਟੀਓ ਮੈਡਮ ਨਵਜੋਤ ਸ਼ਰਮਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਮੇਂ ਸਮੇਂ ਤੇ ਸਕੂਲਾਂ ਦੇ ਵਾਹਨਾਂ ਦੀ ਵੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਜ਼ਿਲੇ ਵਿੱਚ ਈ ਰਿਕਸ਼ਾ ਨੂੰ ਰਜਿਸਟਰਡ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਆਉਂਦੇ ਦਿਨਾਂ ਵਿੱਚ ਗੁਰਦਾਸਪੁਰ ਸ਼ਹਿਰ ਤੋਂ ਇਲਾਵਾ ਜ਼ਿਲੇ ਦੇ ਹੋਰ ਵੱਖ ਵੱਖ ਸ਼ਹਿਰਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾ ਕੇ ਈ ਰਿਕਸ਼ਾ ਨੂੰ ਰਜਿਸਟਰ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande